ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਹ ਮੰਗ ਪਿਛਲੇ ਕਈ ਮਹੀਨੀਆਂ ਤੋਂ ਚੱਲਦੀ ਆ ਰਹੀ ਹੈ। ਇਸ ਦੇ ਚਲਦਿਆਂ ਹੁਣ ਛੇਵੀਂ ਵਾਰ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। CM ਮਾਨ ਨੇ ਫੰਡ ਨਾ ਜਾਰੀ ਕਰਨ ਦੇ ਸੂਰਤ ਵਿਚ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਵੀ ਚੇਤਾਵਨੀ ਦੇ ਦਿੱਤੀ ਹੈ।
ਨਹਿਰ ’ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਬਚਾ ਕਾਰਜ ਜਾਰੀ | Muktsar Bus Accident | D5 Channel Punjabi
ਉਥੇ ਹੀ ਦੂਜੇ ਪਾਸੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਜਲਦ ਹੀ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਮਿਲ ਕੇ ਇਹ ਮੁੱਦਾ ਉਨ੍ਹਾਂ ਕੋਲ ਉਠਾਉਣਗੇ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਖੁਦ ਵੱਖ-ਵੱਖ ਕੇਂਦਰੀ ਮੰਤਰੀਆਂ ਅੱਗੇ ਆਰ.ਡੀ.ਐਫ. ਜਾਰੀ ਕਰਨ ਦੀ ਮੰਗ ਕਰਦੇ ਰਹੇ ਹਨ।
ਸਿੱਖਾਂ ਦੀ ਵੱਡੀ ਜਿੱਤ, New Bill ਪਾਸ, ਪਏ ਭੰਗੜੇ, ਮਿਲਿਆ ਖ਼ਾਸ ਅਧਿਕਾਰ! | SBHDG Bill | D5 Channel Punjabi
ਦਰਅਸਲ ਪੰਜਾਬ ਵਿਚ ਵਿੱਤੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਕੇਂਦਰ ਕੋਲ ਸੂਬੇ ਦੇ ਕਰੀਬ 5800 ਕਰੋੜ ਰੁਪਏ ਦੇ ਫੰਡ ਬਕਾਇਆ ਸਨ। ਇਸ ਵਿਚ ਪਿਛਲੇ ਚਾਰ ਖਰੀਦ ਸੈਸ਼ਨਾਂ ਦਾ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) 3,600 ਕਰੋੜ ਰੁਪਏ ਹੈ, ਜੋ ਵਧ ਕੇ ਲਗਭਗ 4,000 ਕਰੋੜ ਰੁਪਏ ਹੋ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
