ਚੰਡੀਗੜ੍ਹ, 29 ਅਪ੍ਰੈਲ:
ਪੰਜਾਬ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਆਪਣੇ ਸਾਰੇ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਰਾਜ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 02 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ 15 ਜੁਲਾਈ, 2023 ਤੱਕ ਲਾਗੂ ਰਹੇਗਾ। ਉਨ•ਾਂ ਦੱਸਿਆ ਕਿ ਨਵੇਂ ਸਮੇਂ ਨੂੰ ਸਾਰੇ ਦਫ਼ਤਰਾਂ, ਜਿਸ ਵਿੱਚ ਫੀਲਡ ਦਫ਼ਤਰ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰ ਸ਼ਾਮਲ ਹਨ, ਲਈ ਇਕਸਾਰ ਲਾਗੂ ਕੀਤਾ ਜਾਵੇਗਾ।
ਰਾਜ ਸਰਕਾਰ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਦਫ਼ਤਰਾਂ ਦਾ ਦੌਰਾ ਕਰਨ ਦੀ ਯੋਜਨਾ ਬਣਾਉਣ।
ਵਰਨਣਯੋਗ ਹੈ ਕਿ ਗਰਮੀਆਂ ਦੌਰਾਨ ਜਦੋਂ ਬਿਜਲੀ ਦੀ ਮੰਗ ਸਭ ਤੋਂ ਵੱਧ ਹੁੰਦੀ ਹੈ ਤਾਂ ਸਵੇਰੇ ਦਫ਼ਤਰ ਖੁੱਲ੍ਹਣ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।