Site icon Geo Punjab

ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਤ ਕਰਨ ਲਈ ਗੈਰ ਸਰਕਾਰੀ ਸੰਗਠਨਾਂ ਤੋਂ ਮੰਗੀਆਂ ਅਰਜ਼ੀਆਂ: ਡਾ. ਬਲਜੀਤ ਕੌਰ –


ਚੰਡੀਗੜ੍ਹ, 2 ਸਤੰਬਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਲਈ ਇਹ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਗੈਰ ਸਰਕਾਰੀ ਸੰਗਠਨਾਂ, ਸੰਸਥਾਵਾਂ/ਟਰੱਸਟ/ਰੈੱਡ ਕਰਾਸ ਸੋਸਾਇਟੀਆਂ ਦੀ ਮਦਦ ਕਰਦੀ ਹੈ। ਸਰਕਾਰ ਵਿੱਤੀ ਸਹਾਇਤਾ ਦੇਣ ਲਈ ਇਛੁੱਕ ਸੰਸਥਾਵਾਂ ਤੋਂ 25 ਸਤੰਬਰ ਤੱਕ ਅਰਜ਼ੀਆਂ ਮੰਗ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਇਨ੍ਹਾਂ ਗੈਰ ਸਰਕਾਰੀ ਸੰਗਠਨਾਂ ਦੀ ਮਦਦ ਲੈਣ ਦੀ ਯੋਜਨਾ ਹੈ, ਜਿਸ ਦੇ ਬਦਲੇ ਸਰਕਾਰ ਉਨ੍ਹਾਂ ਨੂੰ ਫੰਡ ਮੁਹੱਈਆ ਕਰਵਾਉਂਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਬਠਿੰਡਾ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਅਤੇ ਐਸ.ਏ.ਐਸ ਨਗਰ, ਮਾਲੇਰਕੋਟਲਾ ਵਿੱਚ ਬਿਰਧ ਆਸ਼ਰਮ ਸਥਾਪਤ ਕਰਨ ਜਾ ਰਹੀ ਹੈ। ਇਸ ਸਬੰਧ ਵਿੱਚ ਉਹ ਸੰਸਥਾਵਾਂ, ਜੋ 12 ਮਹੀਨਿਆਂ ਵਿੱਚ ਘੱਟੋ-ਘੱਟ 25 ਬਜ਼ੁਰਗ ਨਾਗਰਿਕਾਂ ਜਾਂ 50,100,150 ਬਜ਼ੁਰਗਾਂ ਲਈ ਅਜਿਹੇ ਬਿਰਧ ਆਸ਼ਰਮ ਖੋਲ੍ਹ/ਚਲਾ ਸਕਦੀਆਂ ਹਨ, ਵਿੱਤੀ ਸਹਾਇਤਾ ਲਈ ਅਰਜ਼ੀਆਂ ਦੇ ਸਕਦੀਆਂ ਹਨ।

ਗ੍ਰਾਂਟ ਲਈ ਅਪਲਾਈ ਕਰਨ ਲਈ, ਸੰਸਥਾਵਾਂ ਕੋਲ ਪੰਜਾਬ ਪ੍ਰਬੰਧਨ ਸਕੀਮ ਅਧੀਨ ਆਪਣੀ ਇਮਾਰਤ ਅਤੇ ਰਜਿਸਟ੍ਰੇਸ਼ਨ ਹੋਣੀ ਚਾਹੀਦੀ ਹੈ।

ਸੰਸਥਾਵਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੀਆਂ ਹਨ ਜਾਂ ਇੱਥੋਂ ਡਾਊਨਲੋਡ ਕਰ ਸਕਦੀਆਂ ਹਨ https://tinyurl.com/fcaeb22w. ਚਾਲੂ ਵਿੱਤੀ ਸਾਲ 2022-23 ਲਈ ਬਿਨੈ ਪੱਤਰ 25 ਸਤੰਬਰ, 2022 ਤੱਕ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ ਮੁਕੰਮਲ ਕਰਕੇ ਭੇਜੇ ਜਾਣੇ ਚਾਹੀਦੇ ਹਨ।

Exit mobile version