ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ


ਪੰਜਾਬ ‘ਚ 2 ਜਨਵਰੀ ਨੂੰ ਨਹੀਂ ਖੁੱਲ੍ਹਣਗੇ ਸਕੂਲ, ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 1 ਜਨਵਰੀ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪਰ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *