ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਨਵੀਂ ਦਿੱਲੀ: ਪਾਕਿਸਤਾਨ ‘ਚ ਜ਼ਬਰਦਸਤ ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪੰਜਾਬ-ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਵਿੱਚ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਤਜ਼ਾਕਿਸਤਾਨ, ਪਾਕਿਸਤਾਨ ਦਾ ਕੁਝ ਹਿੱਸਾ ਅਤੇ ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਦੱਸਿਆ ਜਾ ਰਿਹਾ ਹੈ। ਫੈਜ਼ਾਬਾਦ ‘ਚ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਫਗਾਨਿਸਤਾਨ ਦੇ ਦੱਖਣ-ਪੂਰਬ ‘ਚ ਸਵੇਰੇ 10.19 ਵਜੇ 70 ਕਿਲੋਮੀਟਰ ‘ਤੇ 5.9 ਤੀਬਰਤਾ ਦਾ ਭੂਚਾਲ ਆਇਆ, ਜਿਸ ਦੇ ਝਟਕੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਅਤੇ ਪੁੰਛ ‘ਚ ਵੀ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਰਾਜ ਵਿੱਚ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ ਅਫਗਾਨਿਸਤਾਨ ‘ਚ ਜਿਵੇਂ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਤਾਂ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਦਾ ਅੰਤ
