ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਲਈ ਅਹਿਮ ਫੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀ.ਐਮ ਮਾਨ ਖੁਦ 13 ਅਪ੍ਰੈਲ ਨੂੰ ਫਾਜ਼ਿਲਕਾ ਵਿਖੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣਗੇ।ਉਨ੍ਹਾਂ ਕਿਹਾ ਕਿ ਸੀ.ਐਮ ਵਲੋਂ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਉਹ ਕਿਸਾਨਾਂ ਨਾਲ ਸਿੱਧੀ ਗੱਲ ਕਰਨ। ਕਿਸਾਨਾਂ ਅਤੇ ਮਾਲ ਅਧਿਕਾਰੀਆਂ ਨੂੰ ਮੌਕੇ ‘ਤੇ ਲੈ ਕੇ ਗਿਰਦਾਵਰੀ ਕਰਵਾਉਣ ਤਾਂ ਜੋ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।