ਫਿਰੋਜ਼ਪੁਰ ਦੀ ਜੇਲ੍ਹ ਵਿੱਚੋਂ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੀ ਜੇਲ੍ਹ ’ਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ 43 ਹਜ਼ਾਰ ਫੋਨ ਕਾਲਾਂ ਕਰਨ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ ਇਸ ਮਾਮਲੇ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ।ਉਧਰ, ਪੁਲਿਸ ਨੇ ਸੂਬੇ ਦੇ ਗ੍ਰਹਿ ਸਕੱਤਰ ਨੂੰ ਏਆਈਜੀ ਲਖਬੀਰ ਸਿੰਘ ਨੂੰ ਡਿਊਟੀ ਵਿੱਚ ਲਾਪ੍ਰਵਾਹੀ ਵਰਤਣ ਤੇ ਕੇਸ ਜਾਂਚ ਦੀ ਨਿਗਰਾਨੀ ਕਰਨ ’ਚ ਨਾਕਾਮ ਰਹਿਣ ’ਤੇ ਤੁਰੰਤ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਦੇ ਨਾਲ ਹੀ ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਲਈ ਵੀ ਕਿਹਾ ਹੈ। ਪੁਲਿਸ ਨੇ ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਐਸਐਸਪੀ ਜੇ ਐਲਨਚੇਜ਼ੀਅਨ ਨੂੰ ਕੇਸ ਦਾ ਨਵਾਂ ਜਾਂਚ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਤਸਕਰਾਂ ਦੇ ਨੈਟਵਰਕ ਤੇ ਉਨ੍ਹਾਂ ਦੇ ਪੁਲਿਸ ਤੇ ਜੇਲ੍ਹ ਅਧਿਕਾਰੀਆਂ ਨਾਲ ਕਥਿਤ ਗੱਠਜੋੜ ਦੀ ਜਾਂਚ ਕਰਨਗੇ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ’ਚ ਜੇਲ੍ਹ ਦੇ ਮੌਜੂਦਾ ਸੁਪਰਡੈਂਟ ਸਮੇਤ 7 ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਵੱਖਰੇ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ।
ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚੋਂ ਤਿੰਨ ਤਸਕਰਾਂ ਵੱਲੋਂ 43000 ਤੋਂ ਵੱਧ ਫੋਨ ਕਾਲਾਂ ਕੀਤੇ ਜਾਣ ਦੇ ਮਾਮਲੇ ਵਿੱਚ ਗੰਭੀਰ ਕੁਤਾਹੀ ਲਈ ਮੌਜੂਦਾ ਜੇਲ੍ਹ ਸੁਪਰਡੈਂਟ ਸਣੇ 7 ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ। ਇੱਥੋਂ ਤੱਕ ਇਨ੍ਹਾਂ ਵਿੱਚੋਂ ਦੋ ਤਸਕਰਾਂ ਵੱਲੋਂ ਆਪਣੀਆਂ ਪਤਨੀਆਂ ਦੇ ਖਾਤੇ ਵਿੱਚ 1.35 ਕਰੋੜ ਰੁਪਏ ਵੀ ਟਰਾਂਸਫਰ ਕੀਤੇ ਗਏ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
