ਬਟਾਲਾ ਨੇੜਲੇ ਪਿੰਡਾਂ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਜਾਰੀ ਹੈ


ਗੁਰਦਾਸਪੁਰ: ਇਸ ਸਮੇਂ ਦੀ ਵੱਡੀ ਖਬਰ ਬਟਾਲਾ ਤੋਂ ਸਾਹਮਣੇ ਆ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਨਜ਼ਦੀਕੀ ਪਿੰਡ ਕੋਟਲਾ ਬੋਜਾ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਬਲੂ ਨਾਮਕ ਗੈਂਗਸਟਰ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ, ਜਦੋਂ ਪੁਲਿਸ ਇਸ ਗੈਂਗਸਟਰ ਨੂੰ ਕਾਬੂ ਕਰਨ ਗਈ ਤਾਂ ਉਨ੍ਹਾਂ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਵਿਧਾਇਕ ਦੇਵ ਮਾਨ ਨੇ ਕੀਤੀ ਅਚਨਚੇਤ ਛਾਪੇਮਾਰੀ, ਮੁਲਾਜ਼ਮਾਂ ਦੇ ਘੇਰੇ ‘ਚ ਖੜਾ D5 ਚੈਨਲ ਪੰਜਾਬੀ ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਪਹਿਲਾਂ ਪਿੰਡ ਕੋਟਲਾ ‘ਚ ਸੀ, ਉਥੋਂ ਭੱਜ ਕੇ ਦੂਜੇ ਪਿੰਡਾਂ ‘ਚ ਦਾਖਲ ਹੋ ਗਿਆ। ਉਸ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿਚ ਪੁਲਿਸ ਪਹੁੰਚ ਗਈ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਅਤੇ ਫਿਲਹਾਲ ਗੋਲੀਬਾਰੀ ਵੀ ਰੋਕ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *