ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਈ ਹੈ। ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੁਰਦਾਸਪੁਰ ਦੇ ਰਹਿਣ ਵਾਲੇ ਗੈਂਗਸਟਰ ਰਾਜਵੀਰ ਸਿੰਘ ’ਤੇ ਸ਼ੁੱਕਰਵਾਰ ਨੂੰ ਉਸ ਦੇ ਸਾਥੀਆਂ ਨੇ ਬੈਰਕ ਵਿੱਚ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਰਾਜਵੀਰ ਦੇ ਸਿਰ ‘ਤੇ ਸੱਟਾਂ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਗੈਂਗਸਟਰ ਗੈਂਗਸਟਰ ਰਿੰਦਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ, ਜੋ ਕਿ ਵਿਦੇਸ਼ ‘ਚ ਰਹਿ ਰਿਹਾ ਹੈ। ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦੇ ਗਏ ਗੈਂਗਸਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਆਪਣੇ ਸਾਥੀਆਂ ਸ਼ੁਭਮ, ਗੁਰਮਖ ਸਿੰਘ ਅਤੇ ਜਗਰੋਸ਼ਨ ਸਿੰਘ ਨਾਲ ਆਪਣੀ ਬੈਰਕ ਵਿੱਚ ਬੈਠਾ ਸੀ ਤਾਂ ਇਨ੍ਹਾਂ ਚਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਰਾਜਪਾਲ ਤੇ ਮੁੱਖ ਮੰਤਰੀ ਦੋਵੇਂ ਦੇਣਗੇ ਅਸਤੀਫਾ! ਪੰਜਾਬ ਦਾ ਵੱਡਾ ਨੁਕਸਾਨ, ਹੁਣ ਨਤੀਜੇ D5 Channel Punjabi ਇਸ ਦੌਰਾਨ ਸ਼ੁਭਮ, ਗੁਰਮਖ ਅਤੇ ਜਗਰੋਸ਼ਨ ਸਿੰਘ ਨੇ ਉਸ ‘ਤੇ ਕਿਸੇ ਚੀਜ਼ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀ ਗੈਂਗਸਟਰ ਦਾ ਇਲਾਜ ਕਰ ਰਹੇ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਐੱਮ.ਐੱਲ.ਆਰ. ਕੱਟ ਕੇ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
