ਬਠਿੰਡਾ: ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਨਾਲ ਜੁੜੀ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਬਿਊਰੋ ਨੇ ਵਿਧਾਇਕ ਅਮਿਤ ਰਤਨ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਰਹੀ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਅੰਬਾਲਾ ਨੇੜੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਆਪਣੇ ਦੋ ਹੋਰ ਸਾਥੀਆਂ ਨਾਲ ਗੱਡੀ ਵਿੱਚ ਸਵਾਰ ਸਨ। ਉਨ੍ਹਾਂ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 1 ਸਾਲ 8 ਮਹੀਨੇ ਦੇ ਪੰਜਾਬੀ ਨੇ ਬਣਾਇਆ ਵਰਲਡ ਰਿਕਾਰਡ ਡੀ5 ਚੈਨਲ ਪੰਜਾਬੀ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕੀਤਾ ਸੀ। ਏ ਰੇਸ਼ਮ ਗਰਗ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਪਿੰਡ ਖੁੱਡਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਨੇ ਦੱਸਿਆ ਕਿ ਵਿਧਾਇਕ ਦੇ ਪੀ.ਏ. ਗ੍ਰਾਂਟਾਂ ਜਾਰੀ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਵਿਧਾਇਕ ਅਮਿਤ ਰਤਨ ਦੇ ਸ਼ਾਮਲ ਹੋਣ ਦੇ ਖ਼ਦਸ਼ੇ ਦੇ ਬਾਵਜੂਦ ਪੁਲੀਸ ਨੇ ਉਨ੍ਹਾਂ ਨੂੰ ਭਜਾ ਦਿੱਤਾ ਪਰ ਐਫਆਈਆਰ ਵਿੱਚ ਵਿਧਾਇਕ ਦਾ ਨਾਂ ਦਰਜ ਸੀ ਤੇ ਉਹ ਵੀ ਮੌਕੇ ’ਤੇ ਮੌਜੂਦ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।