ਬਰਨਾਲਾ, 21 ਅਪਰੈਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨੈਸ਼ਨਲ ਖੇਡਾਂ 2022 ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ/ਖਿਡਾਰਨਾਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ, ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਚਾਰ ਖਿਡਾਰੀ ਵੀ ਸ਼ਾਮਲ ਹਨ। ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਇਹ ਸਮਾਰੋਹ ਪੰਜਾਬ ਮਿਉਂਸਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਵਿੱਚ ਜ਼ਿਲ੍ਹਾ ਬਰਨਾਲਾ ਦੇ 4 ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਦਮਨੀਤ ਸਿੰਘ ਐਥਲੈਟਿਕਸ ਖਿਡਾਰੀ ਨੂੰ 5 ਲੱਖ ਰੁਪਏ, ਵਨੀਤਾ ਜੋਸ਼ੀ ਨੈੱਟਬਾਲ ਖਿਡਾਰਨ, ਚਾਰੂਪ੍ਰੀਤ ਕੌਰ ਨੈੱਟਬਾਲ ਖਿਡਾਰਨ ਅਤੇ ਜਸਵਿੰਦਰ ਕੌਰ ਨੈੱਟਬਾਲ ਖਿਡਾਰਨ ਨੂੰ 3-3 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਲੇਖ ਵਿੱਚ ਬੇਦਾਅਵਾ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
