Site icon Geo Punjab

ਬਰਨਾਲਾ ਪੁਲਸ ਤੇ ਬੰਬੀਹਾ ਗਰੁੱਪ ਦੇ ਬਦਮਾਸ਼ਾਂ ਵਿਚਕਾਰ ਮੁੱਠਭੇੜ


ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਪੰਜਾਬ ਪੁਲਿਸ ਦੇ ਹੱਥ ਲੱਗਾ ਹੈ। ਅੱਜ ਬਰਨਾਲਾ ਨੇੜੇ ਹੰਡਿਆਇਆ ਇਲਾਕੇ ਦੇ ਸਟੈਂਡਰਡ ਚੌਂਕ ਵਿਖੇ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਮੁਲਜ਼ਮ ਆਪਣੀ ਸਵਿਫਟ ਕਾਰ ਵਿੱਚ ਬਠਿੰਡਾ ਵਾਲੇ ਪਾਸੇ ਤੋਂ ਆ ਰਿਹਾ ਸੀ। ਪੁਲਿਸ ਉਸ ਦੇ ਪਿੱਛੇ ਸੀ। ਇਸ ਗੱਲ ਦੀ ਪੁਸ਼ਟੀ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕੀਤੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਬੰਬੀਹਾ ਗੈਂਗ ਦੇ ਸ਼ੂਟਰ ਸੁੱਖੀ ਖਾਨ ਅਤੇ ਉਸ ਦੇ 3 ਮੈਂਬਰਾਂ ਨੂੰ ਵੀ ਫੜਿਆ ਹੈ।

ਇੱਕ ਵੱਡੀ ਸਫਲਤਾ ਵਿੱਚ, ਏ.ਜੀ.ਟੀ.ਐਫ. ਨੇ ਬਰਨਾਲਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ ਮੁੱਖ ਸੰਚਾਲਕ ਸੁਖਜਿੰਦਰ ਨੂੰ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਕਾਬੂ ਕੀਤਾ ਹੈ।

ਅਪਰਾਧੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਅਤੇ ਸਵੈ-ਰੱਖਿਆ ਵਿਚ ਪੁਲਿਸ ਪਾਰਟੀ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਸ਼ੀ ਨੂੰ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ।

3 ਹੋਰ ਅਪਰਾਧੀ, 3 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਅਤੇ ਇੱਕ ਖੋਹੀ ਕਾਰ ਸਮੇਤ ਗ੍ਰਿਫ਼ਤਾਰ।

ਉਹ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਰਗਰਮ ਸਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version