ਬਲਜੀਤ ਕੌਰ ਵੱਲੋਂ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮੰਤਰੀ ਡਾ: ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ 25 ਨਵੇਂ ਚੁਣੇ ਗਏ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਤਾਂ ਜੋ ਲੋਕਾਂ ਦਾ ਸਰਕਾਰੀ ਦਫ਼ਤਰਾਂ ਵਿੱਚ ਭਰੋਸਾ ਵਧ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੁਜ਼ਗਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ਼ ਕੁਮਾਰ ਜੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੈਂਟ ਅਮਰਜੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *