ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ 2 ਹੋਰ ਜਾਅਲੀ SC ਸਰਟੀਫਿਕੇਟ ਰੱਦ ਕਰਨ ਅਤੇ ਜ਼ਬਤ ਕਰਨ ਦੇ ਹੁਕਮ ਦਿੱਤੇ। ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਧਾਰਕਾਂ ਦੀ ਪਛਾਣ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ, ਫ਼ਿਰੋਜ਼ਪੁਰ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ, ਹਿੰਦੀ ਅਧਿਆਪਮਕਾ ਸਰਕਾਰੀ ਮਿਡਲ ਸਕੂਲ ਜੰਡਪੁਰ ਵੱਜੋਂ ਹੋਈ ਹੈ
ਰਾਜ ਪੱਧਰ ‘ਤੇ ਜਾਤੀ ਦੀ ਤਸਦੀਕ ਕੀਤੀ ਗਈ ਕਮੇਟੀ ਦੀ ਜਾਂਚ ਵਿੱਚ ਫਰਜ਼ੀ ਪਾਏ ਗਏ ਹਨ। ਇਸ ਤੋਂ ਬਾਅਦ ਕਮੇਟੀ ਵੱਲੋਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ।ਇਸ ਦੀ ਸ਼ਿਕਾਇਤ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪਿੰਡ ਪਮਾਲੀ, ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਗਈ। ਸ਼ਿਕਾਇਤ ਵਿੱਚ ਬਲਵਿੰਦਰ ਕੁਮਾਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਦੱਸਿਆ ਗਿਆ ਸੀ। ਇਸ ਦੇ ਆਧਾਰ ’ਤੇ ਬਲਵਿੰਦਰ ਕੁਮਾਰ ਨੇ ਬੀਐਸਸੀ (ਖੇਤੀਬਾੜੀ) ਦੀ ਡਿਗਰੀ ਹਾਸਲ ਕਰਕੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਸਾਇੰਸਜ਼, ਲੁਧਿਆਣਾ ਵਿੱਚ ਨੌਕਰੀ ਪ੍ਰਾਪਤ ਕਰ ਲਈ।
ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਪਟਿਆਲਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸਬੰਧੀ ਐਸ.ਏ.ਐਸ.ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਅਧਿਆਪਕਾ ਜਸਵੀਰ ਕੌਰ ਵੱਲੋਂ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਵਾ ਕੇ ਸ਼ਿਕਾਇਤਾਂ ਦੀ ਜਾਂਚ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਸੌਂਪੀ ਗਈ ਹੈ। ਫਿਰ ਵਿਜੀਲੈਂਸ ਸੈੱਲ ਦੀ ਰਿਪੋਰਟ ’ਤੇ ਰਾਜ ਪੱਧਰੀ ਜਾਂਚ ਕਮੇਟੀ ਨੇ ਬਲਵਿੰਦਰ ਕੁਮਾਰ ਅਤੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਜਾਅਲੀ ਹੋਣ ਦੀ ਪੁਸ਼ਟੀ ਕੀਤੀ। ਇਸ ਤੋਂ ਬਾਅਦ ਦੋਵਾਂ ਸਰਟੀਫਿਕੇਟਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ।
ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੇ ਫਿਰੋਜ਼ਪੁਰ ਦੇ ਡੀਸੀ ਨੂੰ ਪੱਤਰ ਲਿਖ ਕੇ ਬਲਵਿੰਦਰ ਕੁਮਾਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 471 ਮਿਤੀ 14 ਜਨਵਰੀ 1993 ਅਤੇ ਐਸ.ਏ.ਐਸ ਨਗਰ ਦੇ ਡੀਸੀ ਨੂੰ ਜਸਵੀਰ ਕੌਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1591 ਮਿਤੀ 290 ਜੁਲਾਈ 1993 ਨੂੰ ਜ਼ਬਤ ਕਰਨ ਲਈ ਕਿਹਾ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
