Site icon Geo Punjab

ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਐਲਾਨ, ਹੁਣ ਆਉਣ ਵਾਲੀਆਂ ਚੋਣਾਂ ‘ਚ ਬਸਪਾ ਕਿਸੇ ਨਾਲ ਗਠਜੋੜ ਨਹੀਂ ਕਰੇਗੀ।


ਲਖਨਊ: ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਸਾਲ 2023 ਵਿਚ ਹੋਣ ਵਾਲੀਆਂ ਸਮੁੱਚੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਇਸ ਦੇ ਨਾਲ ਹੀ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਬਹੁਜਨ ਸਮਾਜ ਪਾਰਟੀ ਦੀ ਸਪਰੀਮੋ ਮਾਇਆਵਤੀ ਨੇ ਲਖਨਊ ਵਿੱਚ ਆਪਣੇ ਜਨਮ ਦਿਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਕਸੂਤਾ ਫਸਿਆ CM ਦਾ ਖਾਸ, ਵੱਡਾ ਐਕਸ਼ਨ, ਅਕਾਲੀ ਦਲ ਨੂੰ ਝਟਕਾ, ਵੱਡੇ ਨੇਤਾ ਦਾ ਅਸਤੀਫਾ D5 Channel Punjabi ਮਾਇਆਵਤੀ ਨੇ ਕਿਹਾ ਕਿ 2023 ‘ਚ ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ ‘ਚ ਜਿੱਥੇ ਵੀ ਚੋਣਾਂ ਹੋਣ, ਬਸਪਾ ਇਕੱਲਿਆਂ ਹੀ ਚੋਣ ਲੜੇਗੀ। ਇਸ ਤੋਂ ਇਲਾਵਾ ਬਸਪਾ ਲੋਕ ਸਭਾ ਚੋਣਾਂ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version