ਘੁਸਪੈਠੀਆ ਸਰਹੱਦ ਪਾਰ ਕਰਕੇ ਬੀਤੀ ਰਾਤ ਫਿਰੋਜ਼ਪੁਰ ਸੈਕਟਰ ਵਿੱਚ ਦਾਖਲ ਹੋਇਆ ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ ਨੇ ਸ਼ੁੱਕਰਵਾਰ (10 ਮਾਰਚ) ਨੂੰ ਪੰਜਾਬ ਵਿੱਚ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ। ਇਹ ਜਾਣਕਾਰੀ ਸਾਂਝੀ ਕਰਦਿਆਂ ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਫੜਿਆ ਗਿਆ ਘੁਸਪੈਠੀਏ 9-10 ਮਾਰਚ ਦੀ ਦਰਮਿਆਨੀ ਰਾਤ ਨੂੰ ਸਰਹੱਦ ਪਾਰ ਕਰਕੇ ਸੂਬੇ ਦੇ ਫਿਰੋਜ਼ਪੁਰ ਸੈਕਟਰ ਵਿੱਚ ‘ਤੀਰਥ’ ਸਰਹੱਦੀ ਚੌਕੀ ਖੇਤਰ ਰਾਹੀਂ ਭਾਰਤ ਵਿੱਚ ਦਾਖਲ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦਾ ਵਸਨੀਕ ਹੈ। ਫਿਲਹਾਲ ਸੁਰੱਖਿਆ ਅਤੇ ਖੁਫੀਆ ਅਧਿਕਾਰੀਆਂ ਦੀ ਸਾਂਝੀ ਟੀਮ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਅਦ ‘ਚ ਉਸ ਨੂੰ ਸਥਾਨਕ ਪੁਲਸ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇੱਥੇ ਵਰਣਨਯੋਗ ਹੈ ਕਿ ਬੀਐਸਐਫ ਵੱਲੋਂ ਪੰਜਾਬ ਸਰਹੱਦ ’ਤੇ ਇਸੇ ਤਰ੍ਹਾਂ ਇੱਕ ਬੰਗਲਾਦੇਸ਼ੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਇਹ ਘਟਨਾ ਵਾਪਰੀ ਹੈ। ਬੀਐਸਐਫ ਨੇ ਪਿਛਲੇ ਦੋ ਦਿਨਾਂ ਵਿੱਚ ਸਰਹੱਦ ਤੋਂ ਅਜਿਹੇ ਤੀਜੇ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਦਾ ਅੰਤ
