ਭਗਵੰਤ ਮਾਨ ਨੇ ਇਕ ਵਾਰ ਫਿਰ ਨਿਭਾਇਆ ਆਪਣਾ ਵਾਅਦਾ, ਕੌਮੀ ਹਾਕੀ ਖਿਡਾਰੀ ਨੂੰ ਦਿੱਤੀ ਕੋਚ ਦੀ ਨੌਕਰੀ


– ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਰਮਜੀਤ ਕੁਮਾਰ ਨੂੰ ਦਿੱਤਾ ਨਿਯੁਕਤੀ ਪੱਤਰ – ਖਿਡਾਰੀਆਂ ਦਾ ਅਸਲ ਸਥਾਨ ਖੇਡ ਖੇਤਰ ‘ਚ ਹੈ ਮੁੱਖ ਮੰਤਰੀ – ਪਰਮਜੀਤ ਨੇ ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ – ਕੁਝ ਦਿਨ ਪਹਿਲਾਂ ਪਰਮਜੀਤ ਚੰਡੀਗੜ੍ਹ , 4 ਮਾਰਚ, 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਬਤੌਰ ਪੱਲੇਦਾਰ ਕੰਮ ਕਰ ਰਹੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨਿਯੁਕਤੀ ਪੱਤਰ ਸੌਂਪਿਆ। ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਸ਼ਾਮਲ ਹੋਣ ਲਈ ਕਿਹਾ।ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿੱਚ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖਮੀ ਹੋ ਗਿਆ, ਜਿਸ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਨਾ ਪਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾਇਆ ਅਤੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਨਿਯੁਕਤੀ ਪੱਤਰ ਪਰਮਜੀਤ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰਨਗੇ। ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਪਰਮਜੀਤ ਆਪਣੇ ਹੁਨਰ ਅਤੇ ਮੁਹਾਰਤ ਨਾਲ ਹੋਰ ਵੀ ਕਈ ਖਿਡਾਰੀ ਪੈਦਾ ਕਰੇਗਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਰਮਜੀਤ ਸਮੇਂ ਸਿਰ ਅੱਗੇ ਦੀ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਵੀ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਖਿਡਾਰੀ ਵੱਲੋਂ ਸੂਬੇ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦੇ ਇਸ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੀ ਕੋਈ ਵਿਰਲੀ ਮਿਸਾਲ ਹੈ। ਇੱਕ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ ‘ਤੇ ਪਹੁੰਚੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *