ਭਾਖੜਾ ‘ਚ ਮਿਲੀ ਪਟਿਆਲਾ ਦੇ ਵਿਅਕਤੀ ਲਲਿਤ ਕੁਮਾਰ ਦੀ ਲਾਸ਼ ਗੋਤਾਖੋਰਾਂ ਨੇ ਪਟਿਆਲਾ ਦੇ ਨਾਭਾ ਰੋਡ ‘ਤੇ ਸਥਿਤ ਭਾਖੜਾ ਨਹਿਰ ‘ਚੋਂ ਲਲਿਤ ਕੁਮਾਰ ਨਾਮਕ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਮਾਡਲ ਟਾਊਨ ਦੇ ਅਧਿਕਾਰੀ ਮੌਕੇ ’ਤੇ ਪੁੱਜੇ। ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਹਸਪਤਾਲ ‘ਚ ਰਖਵਾਇਆ ਗਿਆ ਹੈ। ਉਕਤ ਵਿਅਕਤੀ ਲਲਿਤ ਮਦਾਨ ਦੀ ਵਿਕਾਸ ਕਲੋਨੀ ਦਾ ਰਹਿਣ ਵਾਲਾ ਹੈ, ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹੁਣ ਤੱਕ ਇਹ ਪਤਾ ਲੱਗਾ ਹੈ ਕਿ ਉਹ ਸਕੂਟੀ ‘ਤੇ ਆਇਆ ਸੀ, ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
