Akali Dal-BJP Alliance Akali Dal-BJP Alliance: ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਅੱਜ ਚੰਡੀਗੜ੍ਹ ਵਿਖੇ ਹੋਣ ਵਾਲੀ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨਾਲ ਗਠਜੋੜ ਦੀਆਂ ਖ਼ਬਰਾਂ ਅਫ਼ਵਾਹ ਹਨ, ਇਹ ਚਰਚਾ ਸਿਰਫ਼ ਮੀਡੀਆ ਤੱਕ ਸੀਮਤ ਹੈ। ਉਨ੍ਹਾਂ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ, ਕਿਸੇ ਹੋਰ ਨਾਲ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਦੀ ਮੀਟਿੰਗ ‘ਚ ਪਾਣੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।