ਦਿੱਲੀ ਭਾਜਪਾ ਨੇਤਾ ਤੇਜਿੰਦਰ ਬੱਗਾ ਦੇ ਮਾਮਲੇ ਦੀ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਸਰਕਾਰੀ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੱਗਾ ਦੀ ਗ੍ਰਿਫਤਾਰੀ ‘ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।
ਹਾਲਾਂਕਿ ਹਾਈਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਪੁਲਿਸ ਚਾਹੇ ਤਾਂ ਬੱਗਾ ਦੇ ਦਿੱਲੀ ਸਥਿਤ ਘਰ ਜਾ ਕੇ ਪੁੱਛਗਿੱਛ ਕਰ ਸਕਦੀ ਹੈ। ਹੈ
ਇਸ ਤੋਂ ਪਹਿਲਾਂ ਮੁਹਾਲੀ ਦੀ ਇੱਕ ਅਦਾਲਤ ਨੇ ਦਿੱਲੀ ਭਾਜਪਾ ਆਗੂ ਤੇਜਿੰਦਰ ਬੱਗਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਬੱਗਾ ਦੇ ਵਕੀਲਾਂ ਨੇ ਇਸ ਹੁਕਮ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ। ਦੂਜੇ ਪਾਸੇ ਤੇਜਿੰਦਰ ਬੱਗਾ ਨੇ ਇਸ ਕੇਸ ਨੂੰ ਖਾਰਜ ਕਰਨ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।