Site icon Geo Punjab

ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਨੂੰ ਕੀਤਾ ਮੁਅੱਤਲ ⋆ D5 News


ਨਵੀਂ ਦਿੱਲੀ, 21 ਸਤੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਭਾਰਤ ‘ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।ਰਿਪੋਰਟ ਮੁਤਾਬਿਕ ਬੀ.ਐੱਲ.ਐੱਸ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਭਾਰਤੀ ਮਿਸ਼ਨ ਵਲੋਂ ਜਾਰੀ ਨੋਟਿਸ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਨੇਡਾ ‘ਚ ਭਾਰਤੀ ਵੀਜ਼ਾ ਨਾਲ ਸੰਬੰਧਿਤ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਕੈਨੇਡਾ ‘ਚ ਭਾਰਤ ਲਈ ਵੀਜ਼ਾ ਸਿਰਫ਼ ਬੀ.ਐੱਲ.ਐੱਸ ਇੰਡੀਆ ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ। ਨੋਟਿਸ ‘ਚ ਅੱਗੇ ਕਿਹਾ ਗਿਆ ਹੈ ਕਿ ਕਾਰਜਸ਼ੀਲ ਕਾਰਨਾਂ ਕਰਕੇ ਭਾਰਤੀ ਵੀਜ਼ਾ ਸੇਵਾਵਾਂ ਨੂੰ 21 ਸਤੰਬਰ 2023 ਤੋਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version