ਸਿਲਹਟ (ਬੰਗਲਾਦੇਸ਼) : ਟੀ-20 ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਭਾਰਤ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਚੈਂਪੀਅਨ ਬਣ ਗਿਆ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਬਣਾਈਆਂ। ਜਵਾਬ ‘ਚ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 8.3 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ 25 ਗੇਂਦਾਂ ਵਿੱਚ 51 ਦੌੜਾਂ ਬਣਾ ਕੇ ਅਜੇਤੂ ਰਹੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
