ਪਟਿਆਲਾ: ਭਾਈ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ ਗੁਰਦੁਆਰਾ ਸੰਤ ਕੰਬਲੀਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀਵਾਲਾ ਦੀ ਅਗਵਾਈ ਹੇਠ ਮਨਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੀ ਪੂਰਨਮਾਸ਼ੀ ਦਾ ਪਾਵਨ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਪੂਨਮਸ਼ੀ ਵਾਲੇ ਦਿਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਵੀ ਸਜਾਏ ਗਏ | ਭਾਈ ਗੁਰਦੀਪ ਸਿੰਘ ਨੇ ਦੀਵਾਨਾਂ ਵਿੱਚ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਦੇ ਹੋਏ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਬੰਧਾਂ ਬਾਰੇ ਵੀ ਜਾਣੂ ਕਰਵਾਇਆ। ਚਮਕੀਲੇ ਦੇ ਸੰਧੂ ਦਾ ਨਾਮ ਬੰਬਈ ਤੱਕ ਗੂੰਜਿਆ, ਕਿਵੇਂ ਹੋਇਆ ਅਮਰਜੋਤ ਤੇ ਚਮਕੀਲੇ ਦਾ ਵਿਆਹ | D5 Channel Punjabi ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਬਾਬਾ ਜੱਸਾ ਸਿੰਘ ਦੀ ਸਿੱਖ ਕੌਮ ਨੂੰ ਬਹੁਤ ਵੱਡੀ ਦੇਣ ਹੈ | ਇਸ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੀ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ | ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਲੋਕ ਭਲਾਈ ਲਈ ਬਣਾਈ ਗਈ ਮਾਤਾ ਜਗੀਰ ਕੌਰ ਰਜਿੰਦਰ ਸਿੰਘ ਚੈਰੀਟੇਬਲ ਲੈਬਾਰਟਰੀ ਦੀ ਸ਼ੁਰੂਆਤ ਅੱਜ ਸੰਤ ਕਾਂਬਲੀ ਵਾਲੇ ਅਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੇ ਟੈਸਟ ਲੈਬਾਰਟਰੀ ਵਿੱਚ 70 ਫੀਸਦੀ ਛੋਟ ’ਤੇ ਕੀਤੇ ਜਾਣਗੇ। ਸੀਐਮ ਕੋਲ ਪਹੁੰਚੀ ਅਸ਼ਲੀਲ ਵੀਡੀਓ ਦੀ ਜਾਂਚ ਰਿਪੋਰਟ, ਹੋਇਆ ਰਾਜ਼, ਮਿਲਿਆ ਮੰਤਰੀ ਦਾ ਨੰਬਰ! ਡੀ5 ਚੈਨਲ ਪੰਜਾਬੀ ਵੱਲੋਂ ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਮਨਦੀਪ ਸਿੰਘ, ਸੰਤ ਮਹਾਂਪੁਰਸ਼ਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਮੀਤ ਸਿੰਘ ਬਿੱਟੂ ਸਲੇਮਪੁਰ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
