ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੀ ਟੀਮ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਸਰਵਣ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿਤਾਰ ਸਿੰਘ ਵਲੋਂ ਸੰਗਤਾਂ ਨੂੰ ਪਵਿੱਤਰ ਹੁਕਮਨਾਮਾ ਸਰਵਣ ਕਰਵਾਇਆ ਗਿਆ | ਜਾਣੋ! ਬੱਚਿਆਂ ਦਾ ਕੱਦ ਵਧਾਉਣ ਦਾ ਆਸਾਨ ਤਰੀਕਾ! ਕਮਜ਼ੋਰ ਸਰੀਰ ਹੋਵੇਗਾ ਤੰਦਰੁਸਤ! | D5 Channel Punjabi ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨਾਲ ਵਿਚਾਰ ਚਰਚਾ ਕੀਤੀ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿੱਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਹਰ ਇੱਕ ਨੂੰ ਆਪਣੇ ਰਾਜ ਵਿੱਚ ਧਾਰਮਿਕ ਆਜ਼ਾਦੀ ਦਾ ਅਧਿਕਾਰ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕੰਮਾਂ ਨੂੰ ਦੁਨੀਆਂ ਅੱਜ ਵੀ ਯਾਦ ਕਰਦੀ ਹੈ। ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਸ੍ਰੀ ਸੁਖਰਾਜ ਸਿੰਘ, ਸ੍ਰੀ ਬਘੇਲ ਸਿੰਘ, ਸ.ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ ਜ਼ਫਰਵਾਲ, ਸ: ਇਕਬਾਲ ਸਿੰਘ ਮੁਖੀ, ਸ: ਨਿਸ਼ਾਨ ਸਿੰਘ, ਸ: ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
