Site icon Geo Punjab

ਮਾਣਯੋਗ ਸਰਕਾਰ ਵੱਲੋਂ ਕਾਂਸਟੇਬਲਾਂ ਨੂੰ ਦਿੱਤੇ ਜਾ ਰਹੇ ਹਨ ਨਿਯੁਕਤੀ ਪੱਤਰ, 4358 ਕਾਂਸਟੇਬਲਾਂ ਨੂੰ ਮਿਲਣਗੇ ਪੱਤਰ


ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਲੱਗੇ ਹੋਏ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਇੱਕ ਹੋਰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਦਰਅਸਲ ਸੀਐਮ ਮਾਨ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।

23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਇੱਕ ਸਮਾਗਮ ਦੌਰਾਨ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Exit mobile version