Site icon Geo Punjab

ਮਾਨ ਨੇ ਫਾਜ਼ਿਲਕਾ ਵਿਖੇ 578.28 ਕਰੋੜ ਰੁਪਏ ਦੇ ਨਹਿਰੀ ਪਾਣੀ ਆਧਾਰਿਤ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

<p> <br &sol;>&NewLine;<br &sol;>&NewLine;• ਨਰਮੇ ਦੀ ਫ਼ਸਲ ਲਈ 1 ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਦਾ ਐਲਾਨ • ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਤਾਇਨਾਤ ਕੀਤੀ ਜਾਵੇਗੀ • ਬੁਢਾਪਾ ਪੈਨਸ਼ਨ&comma; ਆਟਾ ਦਾਲ ਅਤੇ ਹੋਰ 40 ਸੇਵਾਵਾਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰਾਂ &&num;8216&semi;ਤੇ ਮੁਹੱਈਆ ਕਰਵਾਈਆਂ ਜਾਣਗੀਆਂ • ਬੇਅਦਬੀ ਦੇ ਦੋਸ਼ੀ ਜਲਦ ਹੀ ਹੋਣਗੇ ਕਾਬੂ &vert; ਜੇਲ੍ਹ ਦੀਆਂ ਸਲਾਖਾਂ ਪਿੱਛੇ • ਕਾਂਗਰਸ ਅਤੇ ਅਕਾਲੀਆਂ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜ਼ਰਅੰਦਾਜ਼ ਕਰਨ ਲਈ ਕੀਤੀ ਆਲੋਚਨਾ ਬੱਲੂਆਣਾ &lpar;ਫਾਜ਼ਿਲਕਾ&rpar;&comma; 25 ਫਰਵਰੀ&comma; 2023 &&num;8211&semi; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਵਿੱਚ ਪੀਣ ਵਾਲਾ ਸਾਫ਼ ਪਾਣੀ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਹੈ। ਅੱਜ ਬੱਲੂਆਣਾ ਹਲਕੇ ਦੇ ਪਿੰਡ ਪਤਰੇਵਾਲਾ ਵਿਖੇ 578&period;28 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੇ ਸ਼ੁੱਧੀਕਰਨ&comma; ਭੰਡਾਰਨ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਜੈਕਟ ਦਾ ਰਸਮੀ ਤੌਰ &&num;8216&semi;ਤੇ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਦੇ ਧਰਤੀ ਹੇਠਲੇ ਪਾਣੀ ਵਿੱਚ ਟੀ&period;ਡੀ&period;ਐਸ ਅਤੇ ਹੋਰ ਭਾਰੀ ਤੱਤ ਕਾਫੀ ਮਾਤਰਾ ਵਿੱਚ ਮੌਜੂਦ ਹਨ&comma; ਜੋ ਕਿ ਹੈਪੇਟਾਈਟਸ ਸੀ&comma; ਕੈਂਸਰ&comma; ਚਮੜੀ ਦੀਆਂ ਬਿਮਾਰੀਆਂ ਆਦਿ ਘਾਤਕ ਬਿਮਾਰੀਆਂ ਦਾ ਮੁੱਖ ਕਾਰਨ ਹਨ। ਵਿਸ਼ੇਸ਼ ਤੌਰ &&num;8216&semi;ਤੇ ਬੱਲੂਆਣਾ ਹਲਕਾ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ&comma; ਜਿਸ ਕਾਰਨ ਸੂਬਾ ਸਰਕਾਰ ਨੇ ਇਸ ਖੇਤਰ ਵਿੱਚ ਇੱਕ ਪ੍ਰੋਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਅਬੋਹਰ&comma; ਖੂਹੀਆਂ ਸਰਵਰ&comma; ਅਰਨੀਵਾਲਾ ਅਤੇ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਦੇ 122 ਪਿੰਡਾਂ ਅਤੇ 15 ਢਾਣੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ 79&comma;190 ਘਰਾਂ ਦੀ 4&comma;75&comma;144 ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੂਰੀ ਤਰ੍ਹਾਂ ਨਹਿਰੀ ਪਾਣੀ &&num;8216&semi;ਤੇ ਆਧਾਰਿਤ ਹੈ&comma; ਜਿਸ ਦੀ ਸਮਰੱਥਾ 68 ਐਮ&period;ਐਲ&period;ਡੀ ਹੈ ਅਤੇ ਇਸ ਨੂੰ ਗੰਗਾ ਨਹਿਰ ਤੋਂ ਪਾਣੀ ਮਿਲੇਗਾ। ਇਹ ਪ੍ਰਾਜੈਕਟ ਸਿਰਫ਼ 30 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਪੂਰਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਲਾਰਸਨ ਐਂਡ ਟੂਬਰੋ ਵੱਲੋਂ ਲਗਭਗ 750 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ 21 ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸ਼ੁੱਧਤਾ ਅਤੇ ਸਟੋਰੇਜ ਅਤੇ ਹੋਰ ਉਦੇਸ਼ਾਂ ਲਈ ਪ੍ਰਾਜੈਕਟ ਵਾਲੀ ਥਾਂ &&num;8216&semi;ਤੇ ਐਸ ਐਂਡ ਐਸ ਟੈਂਕ&comma; ਕਲੈਰੀਫਲੋਕੂਲੇਟਰ&comma; ਫਿਲਟਰ ਹਾਊਸ&comma; ਪੰਪ ਹਾਊਸ ਅਤੇ ਸਾਫ ਪਾਣੀ ਦੀਆਂ ਟੈਂਕੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੈ&comma; ਜਿਸ ਦਾ ਉਦੇਸ਼ ਵਸਨੀਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਲੋਕਾਂ ਦੀ ਤਕਦੀਰ ਬਦਲ ਦੇਵੇਗਾ। ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਵਿੱਚ ਆਪਣੀ ਘਰੇਲੂ ਆਰਥਿਕਤਾ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੀ ਕੁਦਰਤੀ ਪ੍ਰਵਿਰਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਚੰਗੀ ਤਰ੍ਹਾਂ ਯੋਜਨਾਬੰਦੀ ਅਤੇ ਸਾਕਾਰਾਤਮਕ ਦਿਸ਼ਾ ਵਿੱਚ ਰਣਨੀਤੀ ਬਣਾ ਸਕਦੀਆਂ ਹਨ ਅਤੇ ਇਹ ਸਮਾਜ ਲਈ ਬਹੁਤ ਲਾਹੇਵੰਦ ਹੋ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਸਰਕਾਰ ਨੇ ਇਸ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਮਹਿਲਾ ਅਧਿਕਾਰੀ ਤਾਇਨਾਤ ਕੀਤੇ ਹਨ ਤਾਂ ਜੋ ਔਰਤਾਂ ਨੂੰ ਸੂਬੇ ਅਤੇ ਖਾਸ ਕਰਕੇ ਜ਼ਿਲ੍ਹੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਉਤਸ਼ਾਹਿਤ ਕੀਤਾ ਜਾ ਸਕੇ। &period; ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਔਰਤਾਂ ਨੂੰ 12 ਟਿਕਟਾਂ ਅਲਾਟ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਸਾਰਿਆਂ ਨੇ ਭਾਰੀ ਜਨਾਦੇਸ਼ ਨਾਲ ਸੀਟਾਂ ਜਿੱਤੀਆਂ ਸਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਔਰਤਾਂ ਸਮਾਜ ਵਿੱਚ ਲੋੜੀਂਦੀਆਂ ਤਬਦੀਲੀਆਂ ਲਿਆਉਣ ਲਈ ਬਦਲਾਅ ਦੇ ਉਤਪ੍ਰੇਰਕ ਵਜੋਂ ਕੰਮ ਕਰਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦੀ ਹੀ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਇਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਲਈ 1 ਅਪ੍ਰੈਲ ਤੋਂ ਨਹਿਰੀ ਪਾਣੀ ਮਿਲੇਗਾ।ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਹਰ ਕਿਸਾਨ ਨੂੰ ਉਸ ਦੀ ਵਾਰੀ ਅਨੁਸਾਰ ਪਾਣੀ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕਰ ਚੁੱਕੇ ਹਨ ਕਿ ਦੋ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਦੇ ਸਮੁੱਚੇ ਨਹਿਰੀ ਸਿਸਟਮ ਦੀ ਸਫ਼ਾਈ ਕਰਵਾਈ ਜਾਵੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਵਿੱਚ ਬੁਢਾਪਾ ਪੈਨਸ਼ਨ&comma; ਆਟਾ ਦਾਲ ਅਤੇ ਹੋਰ 40 ਸੇਵਾਵਾਂ ਲੋਕਾਂ ਦੇ ਘਰ-ਘਰ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਢਲਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਕਿਹਾ ਹੈ ਕਿ ਉਹ ਵੱਧ ਤੋਂ ਵੱਧ ਖੇਤਰਾਂ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ਾਨਾ ਦੇ ਕੰਮਾਂ ਨੂੰ ਮੁਸ਼ਕਲ ਰਹਿਤ ਕਰਨ ਦੇ ਨਾਲ-ਨਾਲ ਚੰਗੇ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 11 ਮਹੀਨਿਆਂ ਵਿੱਚ ਲੋਕਾਂ ਨਾਲ ਕੀਤੇ ਮੁੱਖ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ ਅਤੇ ਸਿਹਤ&comma; ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 500 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਮਰਪਿਤ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਹੱਬ ਬਣਾਉਣ ਲਈ ਸੂਬੇ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਵੰਬਰ-ਦਸੰਬਰ&comma; 2022 ਦੇ ਮਹੀਨੇ ਦੌਰਾਨ ਸੂਬੇ ਦੇ 87 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ &&num;8216&semi;ਤੇ ਆ ਗਏ ਹਨ। ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ 117 ਉੱਘੇ ਸਕੂਲਾਂ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਦੇ ਕੁਝ ਮਹੀਨਿਆਂ ਅੰਦਰ ਹੀ 26000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀਆਂ ਭਰਤੀਆਂ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ &&num;8216&semi;ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਖਿੱਤੇ ਵਿੱਚ ਬਦਲਾਅ ਨਜ਼ਰ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕ ਸੰਮੇਲਨ ਦੇ ਹਾਲ ਹੀ ਵਿੱਚ ਸਮਾਪਤ ਹੋਏ ਪੰਜਵੇਂ ਐਡੀਸ਼ਨ ਦੌਰਾਨ ਉੱਘੇ ਉਦਯੋਗਪਤੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇੱਕ ਪਾਸੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ&comma; ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਹੋਵੇਗਾ। ਕਾਂਗਰਸ ਅਤੇ ਅਕਾਲੀ ਲੀਡਰਸ਼ਿਪ &&num;8216&semi;ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਮੋਹ ਵਿੱਚ ਅਕਾਲੀ ਦਲ ਦਾ ਬੇੜਾ ਡੋਬ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਇਕ ਵਾਰ ਵੀ ਇਨ੍ਹਾਂ ਇਲਾਕਿਆਂ ਦਾ ਦੌਰਾ ਨਹੀਂ ਕੀਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਲੁੱਟਣ ਵਾਲਿਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੂੰ ਹਰ ਅਪਰਾਧ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਨੇਤਾਵਾਂ ਜਾਂ ਅਫਸਰਾਂ ਵੱਲੋਂ ਲੁੱਟੀ ਗਈ ਇਕ-ਇਕ ਪੈਸਾ ਹਰ ਤਰੀਕੇ ਨਾਲ ਵਸੂਲ ਕੀਤਾ ਜਾਵੇਗਾ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਦੂਰ ਦੀ ਗੱਲ ਨਹੀਂ ਕਿਉਂਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਚਲਾਨ ਪਹਿਲਾਂ ਹੀ ਪੇਸ਼ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ। ਇਸ ਤੋਂ ਪਹਿਲਾਂ ਇੱਥੇ ਪੁੱਜਣ &&num;8216&semi;ਤੇ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਇਸ ਪ੍ਰੋਜੈਕਟ ਲਈ ਧੰਨਵਾਦ ਕੀਤਾ &vert; ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ &&num;8216&semi;ਤੇ ਧੰਨਵਾਦ ਕਰਦੇ ਹਨ। ਇਸ ਮੌਕੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ&period;ਕੇ&period;ਤਿਵਾੜੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਣਾ&comma; ਜਗਦੀਪ ਕੰਬੋਜ਼ ਗੋਲਡੀ&comma; ਡਿਪਟੀ ਕਮਿਸ਼ਨਰ ਡਾ&colon; ਸੇਨੂੰ ਦੁੱਗਲ&comma; ਡੀਆਈਜੀ ਰਣਜੀਤ ਸਿੰਘ ਢਿੱਲੋਂ&comma; ਐਸਐਸਪੀ ਅਵਨੀਤ ਕੌਰ ਸਿੱਧੂ ਵੀ ਹਾਜ਼ਰ ਸਨ।<br &sol;>&NewLine;<br &sol;><&sol;p>&NewLine;

Exit mobile version