Site icon Geo Punjab

ਮਾਨ ਨੇ ਬੰਬਈ ਸਟਾਕ ਐਕਸਚੇਂਜ ਦਾ ਦੌਰਾ ਕਰਦਿਆਂ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸੂਬਾ ਦੱਸਿਆ


ਮਾਨ ਨੇ ਬੰਬਈ ਸਟਾਕ ਐਕਸਚੇਂਜ ਦਾ ਦੌਰਾ ਕੀਤਾ, ਜਿਸ ਨੇ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਰਾਜ ਵਜੋਂ ਪਛਾਣਿਆ – ਸਟਾਕ ਐਕਸਚੇਂਜ ਵਿਖੇ ਮਾਰਕੀਟ ਦੇ ਖੁੱਲਣ ਦਾ ਸੰਕੇਤ ਦੇਣ ਲਈ ਘੰਟੀ ਵਜਾਉਣ ਦੀ ਰਸਮ ਅਦਾ ਕੀਤੀ – ਉੱਦਮੀਆਂ ਨੂੰ ਵਿਕਾਸ ਲਈ ਉਦਯੋਗ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ ਕੀਤੀ। ਮੁੰਬਈ/ਚੰਡੀਗੜ੍ਹ, 24 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬੇ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਿਆ। ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ ਦੀ ਰਸਮ (ਬਾਜ਼ਾਰ ਖੋਲ੍ਹਣ ਦਾ ਸੰਕੇਤ) ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰਨ ਭਾਈਚਾਰਾ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਦੇ ਵਿਸਤਾਰ ਲਈ ਚੰਗੇ ਬੁਨਿਆਦੀ ਢਾਂਚੇ, ਲੋੜੀਂਦੀ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਵਧੀਆ ਉਦਯੋਗਿਕ ਅਤੇ ਕਾਰਜਸ਼ੀਲ ਸੱਭਿਆਚਾਰ ਵਾਲੇ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਸਨਅਤਕਾਰਾਂ ਦਾ ਪੰਜਾਬ ਆਉਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ। ਸਨਅਤਕਾਰਾਂ ਨੂੰ ਅਗਲੇ ਮਹੀਨੇ ਐਸ.ਏ.ਐਸ.ਨਗਰ ਵਿਖੇ ਹੋਣ ਵਾਲੀ ਪੰਜਾਬ ਨਿਵੇਸ਼ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲੀ ਕਾਨਫਰੰਸ ਇੱਕ ਮੀਲ ਪੱਥਰ ਸਾਬਤ ਹੋਵੇਗੀ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। . ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਪੱਧਰ ‘ਤੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਉਦੇਸ਼ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version