ਚੰਡੀਗੜ੍ਹ: ਸਾਇੰਸ ਟੈਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਜੀਵਨ ‘ਸਵੱਛਤਾ ਐਕਸ਼ਨ’ ਤਹਿਤ ਨੈਸ਼ਨਲ ਹਾਈਵੇਅ ਪੁਲ ਨੇੜੇ ਘੱਗਰ ਨਦੀ ਦੇ ਕੰਢਿਆਂ ਨੂੰ ਸਾਫ਼ ਕਰਨ ਦੀ ਮੁਹਿੰਮ ਚਲਾਈ ਗਈ। ਇਹ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕੰਮ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਬਰਸਾਤੀ ਪਾਣੀ ਦੇ ਤੇਜ਼ ਵਹਾਅ ਦੌਰਾਨ ਘੱਗਰ ਨਦੀ ਵਿੱਚ ਕੋਈ ਠੋਸ ਰਹਿੰਦ-ਖੂੰਹਦ ਦਾਖਲ ਨਾ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਾਫ਼ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣਾ ਹੈ। CM ਮਾਨ ‘ਤੇ ਖੁਫੀਆ ਏਜੰਸੀਆਂ ਦੀ ਰਿਪੋਰਟ, ਕੇਂਦਰ ਨੇ ਲਿਆ ਵੱਡਾ ਫੈਸਲਾ | ਡੀ5 ਚੈਨਲ ਪੰਜਾਬ ਨੇੜਲੀ ਇੰਡਸਟਰੀਜ਼, ਐਮਸੀ ਡੇਰਾਬੱਸੀ ਅਤੇ ਸਥਾਨਕ ਗੈਰ ਸਰਕਾਰੀ ਸੰਗਠਨਾਂ ਦੇ ਲਗਭਗ 100 ਲੋਕਾਂ ਨੇ ਜੇਸੀਬੀ ਮਸ਼ੀਨ ਅਤੇ ਟਰੈਕਟਰ ਟਰਾਲੀ ਦੇ ਨਾਲ ਉਕਤ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਵਲੰਟੀਅਰਾਂ ਵੱਲੋਂ ਦਰਿਆ ਦੇ ਕੰਢੇ ਪਏ ਠੋਸ ਕੂੜੇ ਦੀ ਵੱਡੀ ਮਾਤਰਾ ਨੂੰ ਸਾਫ਼ ਕੀਤਾ ਗਿਆ ਅਤੇ 10 ਟਰਾਲੀਆਂ ਭਰ ਕੇ ਐਮ.ਸੀ. ਡੇਰਾਬੱਸੀ ਡੰਪ ਸਾਈਟ ‘ਤੇ ਭੇਜੇ ਗਏ ਸਨ। ਇਸ ਤੋਂ ਇਲਾਵਾ ਇਸ ਥਾਂ ‘ਤੇ ਕੂੜਾ ਨਾ ਸੁੱਟਣ ਦੀਆਂ ਹਦਾਇਤਾਂ ਵਾਲੇ ਬੋਰਡ ਵੀ ਲਗਾਏ ਗਏ | ਇਸ ਪੂਰੀ ਕਾਰਵਾਈ ਦੀ ਡਰੋਨ ਕਵਰੇਜ ਵੀ ਕੀਤੀ ਗਈ। ਸਫਾਈ ਅਭਿਆਨ ਦੇ ਸਾਰੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਅਤੇ ਕੱਪੜੇ ਦੇ ਥੈਲੇ ਵੰਡੇ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
