Site icon Geo Punjab

ਮੁਹਾਲੀ ਦੇ ਖਰੜ ‘ਚ ਚੱਲੀਆਂ ਗੋਲੀਆਂ, 1 ਜ਼ਖਮੀ ⋆ D5 News


ਮੁਹਾਲੀ (ਪੱਤਰ ਪ੍ਰੇਰਕ): ਲਗਾਤਾਰ ਹੋ ਰਹੀ ਗੈਂਗਵਾਰ ਨੇ ਪ੍ਰਸ਼ਾਸਨ ’ਤੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਹੁਣ ਮੌਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਖਰੜ ਦੇ ਪਿੰਡ ਰੁੜਕੀ ‘ਚ ਗੋਲੀਆਂ ਚੱਲਣ ਕਾਰਨ ਸਨਸਨੀ ਫੈਲ ਗਈ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਕੁਮਾਰ ਉਰਫ ਦੀਪਾ ਅਤੇ ਗੀਤਾ ਅਦਾਲਤ ‘ਚ ਪੇਸ਼ ਹੋਣ ਜਾ ਰਹੇ ਸਨ। ਇਸ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ ‘ਚ ਪ੍ਰਦੀਪ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਚੰਡੀਗੜ੍ਹ ਪੀਜੀਆਈ ਲਿਜਾਇਆ ਗਿਆ, ਦੂਜੇ ਪਾਸੇ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ‘ਚ ਜੁੱਟ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version