ਮੁੱਕੇਬਾਜ਼ੀ ਅੰਡਰ 14 ਲੜਕਿਆਂ ਵਿੱਚ ਪਟਿਆਲਾ ਨੇ ਓਵਰਆਲ ਟਰਾਫੀ ਜਿੱਤੀ

ਮੁੱਕੇਬਾਜ਼ੀ ਅੰਡਰ 14 ਲੜਕਿਆਂ ਵਿੱਚ ਪਟਿਆਲਾ ਨੇ ਓਵਰਆਲ ਟਰਾਫੀ ਜਿੱਤੀ

ਮੁੱਕੇਬਾਜ਼ੀ ਅੰਡਰ 14 ਲੜਕਿਆਂ ਵਿੱਚ ਪਟਿਆਲਾ ਨੇ ਓਵਰਆਲ ਟਰਾਫੀ ਜਿੱਤੀ

ਪਟਿਆਲਾ, 14 ਨਵੰਬਰ:

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ: ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਸਹਿਯੋਗ ਨਾਲ 14 ਪੀਐੱਮਐੱਸਐੱਚ ਤਹਿਤ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ ਸਥਾਨ, ਤਰਨਤਾਰਨ ਅਤੇ ਬਠਿੰਡਾ ਦੂਜੇ ਸਥਾਨ ਅਤੇ ਜਲੰਧਰ ਅਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫੀ ਜਿੱਤੀ। ਇਸ ਮੌਕੇ ਬਾਕਸਿੰਗ ਨਿਗਰਾਨ ਰਾਜੇਸ਼ ਕੁਮਾਰ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ ਟਿਵਾਣਾ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਬਿਕਰਮਜੀਤ ਸਿੰਘ, ਬਲਕਾਰ ਸਿੰਘ, ਗੌਰਵ ਬਿਰਦੀ, ਗੁਰਪ੍ਰੀਤ ਸਿੰਘ ਝੰਡਾ, ਲਖਵਿੰਦਰ ਸਿੰਘ, ਦੀਪਇੰਦਰ ਸਿੰਘ ਟਿਵਾਣਾ, ਲਵਪ੍ਰੀਤ ਸਿੰਘ, ਰਜਤ ਅਰੋੜਾ, ਸ਼ਿਵ ਕੁਮਾਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Leave a Reply

Your email address will not be published. Required fields are marked *