ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੂੜਾ ਸੁੱਟਣ ਸਬੰਧੀ ਜਾਰੀ ਕੀਤੇ ਚਲਾਨ ਸਬੰਧੀ ਮੀਡੀਆ ਰਿਪੋਰਟਾਂ ਗੁੰਮਰਾਹਕੁੰਨ, ਬੇਬੁਨਿਆਦ ਅਤੇ ਤੱਥਾਂ ਤੋਂ ਕੋਹਾਂ ਦੂਰ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਸਬੰਧੀ ਅਜਿਹਾ ਕੋਈ ਚਲਾਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੈਕਟਰ 2 ਵਿੱਚ ਸਥਿਤ ਮਕਾਨ ਨੰਬਰ 7 ਦਾ ਚਲਾਨ ਜਾਰੀ ਕੀਤਾ ਗਿਆ ਹੈ, ਜੋ ਇਸ ਸਮੇਂ ਨੀਮ ਫੌਜੀ ਬਲ ਦੇ ਕਬਜ਼ੇ ਵਿੱਚ ਹੈ ਅਤੇ ਇਸ ਦਾ ਮੁੱਖ ਮੰਤਰੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਚਲਾਨ ਸਬੰਧੀ ਸਾਰੀਆਂ ਖਬਰਾਂ ਪੂਰੀ ਤਰ੍ਹਾਂ ਗਲਤ ਅਤੇ ਗੁੰਮਰਾਹਕੁੰਨ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
