Site icon Geo Punjab

ਮੁੱਖ ਮੰਤਰੀ ਨੇ ਪੰਜਾਬ ਸਕੱਤਰੇਤ ਕ੍ਰਿਕਟ ਕਲੱਬ ਚੰਡੀਗੜ੍ਹ ਦੀ ਅਧਿਕਾਰਤ ਜਰਸੀ ਲਾਂਚ ਕੀਤੀ –

ਮੁੱਖ ਮੰਤਰੀ ਨੇ ਪੰਜਾਬ ਸਕੱਤਰੇਤ ਕ੍ਰਿਕਟ ਕਲੱਬ ਚੰਡੀਗੜ੍ਹ ਦੀ ਅਧਿਕਾਰਤ ਜਰਸੀ ਲਾਂਚ ਕੀਤੀ –


ਚੰਡੀਗੜ੍ਹ, 4 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇੱਥੇ ਆਪਣੇ ਦਫਤਰ ਵਿਖੇ ਪੰਜਾਬ ਸਿਵਲ ਸਕੱਤਰੇਤ ਕ੍ਰਿਕਟ ਕਲੱਬ, ਚੰਡੀਗੜ੍ਹ ਦੀ ਅਧਿਕਾਰਤ ਜਰਸੀ ਲਾਂਚ ਕੀਤੀ।

ਹਾਲ ਹੀ ਵਿੱਚ ਹੋਏ ਟੂਰਨਾਮੈਂਟਾਂ ਦੌਰਾਨ ਕਲੱਬਾਂ ਦੇ ਕਾਰਕੁਨਾਂ ਦੀ ਪਿੱਠ ਥਪਥਪਾਉਂਦੇ ਹੋਏ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਵੱਲੋਂ ਪਹਿਲਾਂ ਹੀ ਸਖ਼ਤ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ ‘ਤੇ ਨਵੇਂ ਸਟੇਡੀਅਮ ਬਣਾਉਣ ਲਈ ਪਹਿਲਾਂ ਹੀ ਖੇਡਾਂ ਦੇ ਬਜਟ ਵਿਚ ਵਾਧਾ ਕੀਤਾ ਹੈ, ਜਿੱਥੋਂ ਕੁਦਰਤੀ ਪ੍ਰਤਿਭਾ ਪੈਦਾ ਹੁੰਦੀ ਹੈ ਪਰ ਹੁਣ ਤੱਕ ਇਸ ਨੂੰ ਅਣਗੌਲਿਆ ਕੀਤਾ ਗਿਆ ਹੈ। 29 ਅਗਸਤ ਤੋਂ ਸ਼ੁਰੂ ਕੀਤੇ ਗਏ ਖੇਡ ਮੇਲੇ ‘ਖੇਡਣ ਵਤਨ ਪੰਜਾਬ ਦੀਆ’ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਖੇਡਾਂ ਖਿਡਾਰੀਆਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਕੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇਣਗੀਆਂ।

ਕਲੱਬ ਦੇ ਕਾਰਜਕਰਤਾਵਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਲੱਬ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਜ਼ਿਕਰਯੋਗ ਹੈ ਕਿ ਕਲੱਬ ਦੀ ਅਧਿਕਾਰਤ ਜਰਸੀ ਆਰੀਅਨ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਵੱਲੋਂ ਸਪਾਂਸਰ ਕੀਤੀ ਗਈ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਸਤੀਸ਼ ਚੰਦਰ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਆਰੀਅਨ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਵੀ ਹਾਜ਼ਰ ਸਨ |

Exit mobile version