ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿੱਚ ਮੈਡੀਕਲ ਕਾਲਜ ਦਾ ਰੱਖਿਆ ਨੀਂਹ ਪੱਥਰ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਾਬੂ ਅਮਨ ਅਰੋੜਾ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਨਰਿੰਦਰ ਕੌਰ ਭਾਰਜ, ਵਿਧਾਇਕ ਬਰਿੰਦਰ ਗੋਇਲ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੇ ‘ਆਪ’ ਆਗੂ ਹਾਜ਼ਰ ਸਨ।

. ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਭਾਰਤ ਵਿੱਚ ਨੰਬਰ ਇੱਕ ਹੋਵੇਗਾ ਅਤੇ ਅਪ੍ਰੈਲ 2023 ਤੋਂ ਇਹ ਕਾਲਜ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਵਿੱਚ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਕਾਲਜ ਵਿੱਚ 75 ਦੇ ਕਰੀਬ ਵਿਦਿਆਰਥੀ ਦਾਖ਼ਲਾ ਲੈ ਸਕਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਕਾਲਜ ਵਿੱਚ ਇਲਾਕੇ ਦੇ ਵਿਦਿਆਰਥੀਆਂ ਲਈ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਗੁਰਦੁਆਰਾ ਗੁਰਸਾਗਰ ਸਾਹਿਬ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਪੁੱਜੇ ਅਤੇ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਕਾਂ ਨੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਸਤਨਾਮ ਸਿੰਘ ਤੋਂ ਇਲਾਵਾ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਿਰੋਪਾਓ ਅਤੇ ਲੋਈ ਦੇ ਕੇ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕੀਤਾ। ਭਾਈ ਦਰਸ਼ਨ ਸਿੰਘ ਕੀਤਾ

Leave a Reply

Your email address will not be published. Required fields are marked *