Site icon Geo Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਡਾਇਰੀ-2023 ਜਾਰੀ ਕੀਤੀ –

ਮੁੱਖ ਮੰਤਰੀ ਭਗਵੰਤ ਮਾਨ ਨੇ ਡਾਇਰੀ-2023 ਜਾਰੀ ਕੀਤੀ –


ਚੰਡੀਗੜ੍ਹ, 31 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਾਲ 2023 ਲਈ ਪੰਜਾਬ ਸਰਕਾਰ ਲਈ ਅਧਿਕਾਰਤ ਡਾਇਰੀ ਜਾਰੀ ਕੀਤੀ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਤੇ ਹੋਰ ਹਾਜ਼ਰ ਸਨ।

Exit mobile version