ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਵੱਲੋਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਸੱਚ,ਸੱਚ ਅਤੇ ਧਰਮ ਦੇ ਪਹਿਰੇਦਾਰ,ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।
ਆਓ ਗੁਰੂ ਪਾਤਸ਼ਾਹ ਜੀ ਦੇ ਦਰਸਾਏ ਅੰਤਰ-ਧਰਮ ਸਤਿਕਾਰ ਅਤੇ ਸਾਂਝ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਕਰੀਏ। pic.twitter.com/Vz9Ff8GswA
– ਭਗਵੰਤ ਮਾਨ (hagBhagwantMann) 21 ਅਪ੍ਰੈਲ, 2022
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, “ਹੱਕ, ਸੱਚ ਅਤੇ ਧਰਮ ਦੇ ਪਹਿਰੇਦਾਰ, ਹਿੰਦ ਦੀ ਚਾਦਰ, ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ। . “