ਚੰਡੀਗੜ੍ਹ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ।
ਕਿਸਾਨਾਂ ਨੇ ਪੁਲਿਸ ਦੇ ਨਾਕੇ ’ਤੇ ਚੜ੍ਹਾਤੀ ਗੱਡੀ, ਪੁਲਿਸ ਨਾਲ ਪਈ ਝੜਪ, ਕਿਸਾਨ ਦੀ ਹੋਈ ਮੌਤ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।
Moosewala ਦੇ ਕਾਤਲਾਂ ਨੂੰ Training ਦੇਣ ਵਾਲਾ ਵੱਡਾ Leader,Balkaur Singh ਨੇ ਖੋਲ੍ਹੇ ਰਾਜ਼|D5 Channel Punjabi
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
