ਮੁੱਖ ਮੰਤਰੀ ⋆ D5 ਨਿਊਜ਼


ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਉਂਦਿਆਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਲੇਗੀ ਮਿਸਾਲੀ ਸਜ਼ਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦੋਹਰੇ ਮਾਪਦੰਡਾਂ ਦੀ ਕੀਤੀ ਆਲੋਚਨਾ ਪਠਾਨਕੋਟ: ਪੰਜਾਬ ਵਿੱਚ ਹੁਣ ਤੱਕ 110 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਅੱਜ ਕਿਹਾ ਕਿ ਖਰੀਦ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਇੱਕ ਹਫ਼ਤੇ ਵਿੱਚ ਮੁਕੰਮਲ ਕਰ ਲਈ ਜਾਵੇਗੀ। ਅੱਜ ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 30 ਅਕਤੂਬਰ ਤੱਕ ਮੰਡੀਆਂ ਵਿੱਚ ਕਰੀਬ 112 ਲੱਖ ਮੀਟ੍ਰਿਕ ਟਨ ਝੋਨਾ ਆ ਚੁੱਕਾ ਹੈ, ਜਿਸ ਵਿੱਚੋਂ 110 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 88 ਲੱਖ ਮੀਟ੍ਰਿਕ ਟਨ ਝੋਨਾ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 18,660 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਝੋਨੇ ਦੀ ਚੁਕਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੇ ਕਿਸਾਨਾਂ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਉਹ ਪੂਰੀ ਖਰੀਦ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਅਨਾਜ ਦੀ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੇਠਲੇ ਪੱਧਰ ‘ਤੇ ਖਰੀਦ ਦੇ ਪੁਖਤਾ ਪ੍ਰਬੰਧ ਕਰਕੇ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿੱਧੂ ਮੂਸੇ ਵਾਲਾ ਮਾਮਲੇ ‘ਚ CM ਮਾਨ ਦਾ ਬਿਆਨ, ਬਲਕੌਰ ਸਿੰਘ ਨੂੰ ਜਵਾਬ | ਡੀ5 ਚੈਨਲ ਪੰਜਾਬੀ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਣ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬਾ ਸਰਕਾਰ ਪਾਣੀ ਦੀ ਬੱਚਤ ਲਈ ਫ਼ਸਲੀ ਚੱਕਰ ਬਾਰੇ ਸਹੀ ਅੰਦਾਜ਼ਾ ਲਗਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਲਈ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ ਹੈ। ਬਠਿੰਡਾ ਜੇਲ੍ਹ ‘ਚ ਗੈਂਗਸਟਰ ਨੇ ਜੇਲ੍ਹ ਸੁਪਰਡੈਂਟ ‘ਤੇ ਹਮਲਾ ਕੀਤਾ। D5 Channel Punjabi ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਸਾਜ਼ਿਸ਼ਕਰਤਾਵਾਂ ਅਤੇ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਸ਼ਰਨ ਲੈ ਰਹੇ ਦੋਸ਼ੀਆਂ ਬਾਰੇ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ। 1984 ਸਿੱਖ ਦੰਗਿਆਂ ਦੀਆਂ ਫਾਈਲਾਂ ਖੋਲੀਆਂ ਜਾਣਗੀਆਂ, ਕਾਰਵਾਈ ‘ਚ ਸਰਕਾਰ, ਜਥੇਦਾਰ ਦਾ ਬਿਆਨ | D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਦੀਆਂ ਚੰਗੀਆਂ ਚੀਜ਼ਾਂ ਅਤੇ ਪ੍ਰਾਪਤੀਆਂ ਦਿਖਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਖਰਚਿਆਂ ‘ਤੇ ਸਵਾਲ ਉਠਾਉਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਅਤੇ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੂਜੇ ਸੂਬਿਆਂ ‘ਚ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ‘ਭਾਜਪਾ’ ਨੂੰ ਅਜਿਹੇ ਦੋਹਰੇ ਮਾਪਦੰਡਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀਆਂ ਪ੍ਰਾਪਤੀਆਂ ਦੂਜੇ ਰਾਜਾਂ ਵਿੱਚ ਗਿਣਨ ਦਾ ਪੂਰਾ ਅਧਿਕਾਰ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ। ਬੇਦਬੀ ਇਨਸਾਫ ਮੋਰਚੇ ਤੋਂ ਰਾਮ ਰਹੀਮ ਲਈ ਹੁਕਮ, ਸਿੱਖਾਂ ਨੇ ਪਾਇਆ ਦਾਗ ‘ਤੇ ਤੇਲ D5 Channel Punjabi ਮੁੱਖ ਮੰਤਰੀ ਨੇ ਕਿਹਾ ਭਾਜਪਾ ‘ਚ ਸ਼ਾਮਲ ਹੋਣ ਨਾਲ ਕੋਈ ਧੋਤੇ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਦੇ ਅਪਰਾਧ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੰਤਰੀ ਹੁਣ ਇਨ੍ਹਾਂ ਅਪਰਾਧਾਂ ਲਈ ਸਲਾਖਾਂ ਪਿੱਛੇ ਆਪਣੇ ਕੀਤੇ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਨ੍ਹਾਂ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਹੋਈ ਹੈ। ਮੁੱਖ ਮੰਤਰੀ ਨਾਲ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਤੇ ਹੋਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *