ਮੋਗਾ-ਬਰਨਾਲਾ ਕੌਮੀ ਸ਼ਾਹਰਾਹ ’ਤੇ ਅੱਜ ਦੁਪਹਿਰ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਪਿੰਡ ਬੁੱਟਰ ਨੇੜੇ ਸ਼ਰਧਾਲੂਆਂ ਨਾਲ ਭਰਿਆ 407 ਟਰੱਕ ਸੜਕ ’ਤੇ ਪਲਟ ਗਿਆ। ਇਸ ਹਾਦਸੇ ਵਿੱਚ 20 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ। ਉਹ ਘੱਲੂਘਾਰਾ ਦਿਵਸ ਮਨਾਉਣ ਲਈ ਮਾਨਸਾ ਦੇ ਪਿੰਡ ਅਕਲੀਆ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਸਨ। ਇਹ ਵੀ ਪਤਾ ਲੱਗਾ ਹੈ ਕਿ ਇਹ ਸਾਰੇ ਸ਼ਰਧਾਲੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਦਲ ਨਾਲ ਸਬੰਧਤ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
