ਮੋਨੂੰ ਮਾਨੇਸਰ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ ⋆ D5 News


ਹਰਿਆਣਾ ਪੁਲਿਸ ਨੇ ਮੋਨੂੰ ਮਾਨੇਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੋਨੂੰ ਮਾਨੇਸਰ ‘ਤੇ ਭਿਵਾਨੀ ‘ਚ ਜ਼ਿੰਦਾ ਸਾੜ ਦਿੱਤੇ ਗਏ ਨਾਸਿਰ-ਜੁਨੈਦ ਕਤਲ ਕਾਂਡ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਉਸ ਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮੋਨੂੰ ਨੂੰ ਉਸ ਦੇ ਹੀ ਪਿੰਡ ਮਾਨੇਸਰ ਤੋਂ ਫੜਿਆ ਗਿਆ ਹੈ। ਉਹ ਪਿਛਲੇ 8 ਮਹੀਨਿਆਂ ਤੋਂ ਫਰਾਰ ਸੀ।
16 ਫਰਵਰੀ 2023 ਨੂੰ ਹਰਿਆਣਾ ਦੇ ਭਿਵਾਨੀ ਵਿੱਚ ਇੱਕ ਬੋਲੈਰੋ ਗੱਡੀ ਵਿੱਚੋਂ ਦੋ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਲਾਸ਼ਾਂ ਰਾਜਸਥਾਨ ਦੇ ਭਰਤਪੁਰ ਜ਼ਿਲੇ ਦੇ ਘਾਟਮਿਕਾ ਪਿੰਡ ਦੇ ਜੁਨੈਦ ਅਤੇ ਨਾਸਿਰ ਦੀਆਂ ਹਨ। ਹਰਿਆਣਾ ਦੇ ਕਈ ਗਊ ਰੱਖਿਅਕਾਂ ‘ਤੇ ਉਸ ਦੇ ਕਤਲ ਦੇ ਦੋਸ਼ ਲੱਗੇ ਸਨ। ਇਨ੍ਹਾਂ ‘ਚ ਸਭ ਤੋਂ ਮਸ਼ਹੂਰ ਨਾਂ ਮੋਨੂੰ ਮਾਨੇਸਰ ਉਰਫ ਮੋਹਿਤ ਯਾਦਵ ਦਾ ਸੀ।
ਰਾਜਸਥਾਨ ਦੇ ਭਰਤਪੁਰ ਜ਼ਿਲੇ ਦੇ ਪਹਾੜੀ ਇਲਾਕੇ ‘ਚ ਪੈਂਦੇ ਪਿੰਡ ਘਟਮਿਕਾ ਦੇ ਰਹਿਣ ਵਾਲੇ ਨਾਸਿਰ (28) ਅਤੇ ਜੁਨੈਦ (33) ਨੂੰ 15 ਫਰਵਰੀ ਨੂੰ ਅਗਵਾ ਕਰ ਲਿਆ ਗਿਆ ਸੀ। ਅਗਲੇ ਦਿਨ ਉਨ੍ਹਾਂ ਦੇ ਪਿੰਜਰ ਹਰਿਆਣਾ ਦੇ ਭਿਵਾਨੀ ਵਿੱਚ ਬੋਲੈਰੋ ਵਿੱਚੋਂ ਮਿਲੇ ਸਨ। ਇਸ ਮਾਮਲੇ ‘ਚ ਦੋਵਾਂ ਦੇ ਪਰਿਵਾਰ ਵਾਲਿਆਂ ਨੇ ਬਜਰੰਗ ਦਲ ਨਾਲ ਜੁੜੇ ਗਊ ਰੱਖਿਅਕ ਮੋਨੂੰ ਮਾਨੇਸਰ ਅਤੇ ਉਸ ਦੇ ਸਾਥੀਆਂ ‘ਤੇ ਲੜਾਈ ਤੋਂ ਬਾਅਦ ਦੋਹਾਂ ਨੂੰ ਜ਼ਿੰਦਾ ਸਾੜ ਕੇ ਮਾਰਨ ਦਾ ਦੋਸ਼ ਲਗਾਇਆ ਸੀ।
ਇਸ ਤੋਂ ਬਾਅਦ ਭਰਤਪੁਰ ਥਾਣਾ ਪੁਲਸ ਨੇ ਵੀ ਮੋਨੂੰ ਮਾਨੇਸਰ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਸ ਨੇ ਇਸ ਮਾਮਲੇ ‘ਚ 8 ਫਰਾਰ ਦੋਸ਼ੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *