ਪਟਿਆਲਾ: ਮੌਸਮ ਵਿਭਾਗ ਨੇ ਲਗਭਗ ਪੂਰੇ ਉੱਤਰੀ ਭਾਰਤ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਧੁੰਦ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਪਾਰਾ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਦਾ ਸਿੱਧਾ ਅਸਰ ਆਮ ਜਨਜੀਵਨ ’ਤੇ ਪਵੇਗਾ। ਆਉਣ ਵਾਲੇ ਦਿਨਾਂ ‘ਚ ਉੱਤਰੀ ਭਾਰਤ ਸੰਘਣੀ ਧੁੰਦ ਦੀ ਲਪੇਟ ‘ਚ ਰਹੇਗਾ। ਜ਼ੀਰਾ ਸ਼ਰਾਬ ਫੈਕਟਰੀ ਅੰਦਰੋਂ ਵੀਡੀਓ ਵਾਇਰਲ, ਅੱਗੇ ਖੜੀ ਪੁਲਿਸ ! ਗੁੱਸੇ ‘ਚ ਆਏ ਕਿਸਾਨਾਂ D5 Channel Punjabi ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ‘ਚ 30 ਦਸੰਬਰ ਤੱਕ ਸੰਘਣੀ ਧੁੰਦ ਰਹਿਣ ਦੀ ਭਵਿੱਖਬਾਣੀ ਕੀਤੀ ਹੈ।ਅੱਜ ਵੀ ਧੁੰਦ ਇੰਨੀ ਸੰਘਣੀ ਹੈ ਕਿ ਦੂਰ ਤੱਕ ਦੇਖਣਾ ਮੁਸ਼ਕਿਲ ਹੋ ਗਿਆ ਹੈ। ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਰਹੀ। . ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦੀ ਚਾਦਰ ਛਾਈ ਹੋਈ ਹੈ। ਇਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
