ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੌਜਾ ਸਿੰਘ ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ। ਉੱਥੇ ਹੀ ਹੁਣ ਅਸਤੀਫੇ ਤੋਂ ਬਾਅਦ ਸਿਆਸਤਦਾਨਾਂ ਅਤੇ ਮੰਤਰੀਆਂ ਦੇ ਆਪੋ-ਆਪਣੇ ਪੱਖ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਫਿਲਹਾਲ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ! ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ D5 Channel Punjabi ਉਨ੍ਹਾਂ ਆਪਣੀ ਫੇਸਬੁੱਕ ਪੋਸਟ ‘ਚ ਕਿਹਾ ਹੈ ਕਿ ‘ਪੰਜਾਬੀ ਸਿਰਫ਼ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਨਾਲ ਸੰਤੁਸ਼ਟ ਨਹੀਂ ਹੋ ਸਕਦੇ। ਇਸ ਭ੍ਰਿਸ਼ਟ ਵਿਅਕਤੀ ਨੂੰ ਸੂਬੇ ਦੇ ਲੋਕ ਨੁਮਾਇੰਦੇ ਵਜੋਂ ਆਪਣੇ ਭ੍ਰਿਸ਼ਟ ਕੰਮਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ। ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ ਵਾਇਰਲ ਹੋਣ ਤੋਂ ਕੁਝ ਮਹੀਨਿਆਂ ਬਾਅਦ ਅਸਤੀਫ਼ੇ ਦੀ ਅੰਦਰੂਨੀ ਸੈਟਿੰਗ ਇਹ ਸਾਬਤ ਕਰਦੀ ਹੈ ਕਿ ‘ਆਪ’ ਸਰਕਾਰ ਪੂਰੇ ਮਾਮਲੇ ‘ਚ ਸਰਾਰੀ ਨਾਲ ਮਿਲੀਭੁਗਤ ਹੈ। ਸਿਰਫ ਗ੍ਰਿਫਤਾਰੀ ਤੋਂ ਹੀ ਉਸ ਕੋਲੋਂ ਬਰਾਮਦ ਕੀਤੀ ਗਈ ਰਕਮ ਦਾ ਪਤਾ ਲੱਗ ਸਕਦਾ ਹੈ। ਸਰਕਾਰ ਨੂੰ ਆਡੀਓ ਨੂੰ ਛੁਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਟੇਪ ਸਕੈਂਡਲ।” ਪੋਸਟ ਬੇਦਾਅਵਾ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
