ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾ ਸਕਣ। ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ 3000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਹੈ, ਜਿਨ੍ਹਾਂ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ: ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ, ਸੰਯੁਕਤ ਡਾਇਰੈਕਟਰ ਪਸ਼ੂ ਪਾਲਣ ਡਾ: ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਦੀਪਕ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਦਾ ਅੰਤ
