04/10/2026
ਯੂਨੀਵਰਸਿਟੀ ਅਧਿਆਪਕਾਂ ਦੀ ਹੜਤਾਲ: ਯੂਨੀਵਰਸਿਟੀ ਅਧਿਆਪਕਾਂ ਦੀ ਹੜਤਾਲ: ਯੂਨੀਵਰਸਿਟੀ ਅਧਿਆਪਕਾਂ ਦੀ ਹੜਤਾਲ: ਵਿਦਿਆਰਥੀ ਇਕ ਵਾਰ ਫਿਰ ਕੰਮ ਕਰਨਗੇ

ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਵੱਲੋਂ ਆਪਣੇ ਆਰੰਭੇ ਸੰਘਰਸ਼ ਨੂੰ ਅੱਜ ਹੋਰ ਭਖਾਉਂਦੇ ਹੋਏ ਵਾਈਸ ਚਾਂਸਲਰ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਾ ਦਿੱਤਾ| ਅਜਿਹੇ ਦੌਰਾਨ ਭਾਵੇਂ ਵੀ ਸੀ ਆਪਣੇ ਦਫ਼ਤਰ ਨਹੀ ਸਨ, ਪਰ ਬਾਕੀ ਸਟਾਫ਼ ਦਫਤਰ ਦੇ ਪਿਛਲੇ ਦਰਵਾਜ਼ੇ ਰਾਹੀਂ ਬਾਹਰ ਨਿਕਲ ਸਕਿਆ|

ਧਰਨੇ ਤੋਂ ਪਹਿਲਾਂ ਵੀ ਸੀ ਵੱਲੋਂ ਕੰਟਰੈਕਟ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ ਗਈ| ਐਸੋਸੀਏਸ਼ਨ ਦੇ ਆਗੂਆਂ ਅਨੁਸਾਰ ਮੀਟਿੰਗ ਦੌਰਾਨ ਵੀ ਸੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਭਰੋਸਾ ਦਿੱਤਾ ਗਿਆ| ਹਾਲਾਂਕਿ, ਸਿੰਡੀਕੇਟ ਵਿੱਚ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਸਬੰਧੀ ਸਹਿਮਤੀ ਨਾ ਬਣਨ ਕਾਰਨ ਅਧਿਆਪਕਾਂ ਵਿੱਚ ਰੋਸ ਪੈਦਾ ਹੋ ਗਿਆ| ਮਗਰੋਂ ਕੰਟਰੈਕਟ ਅਧਿਆਪਕਾਂ ਵੱਲੋਂ ਵੀ ਸੀ ਦਫ਼ਤਰ ’ਚ ਜਾ ਕੇ ਮੁੱਖ ਦਫ਼ਤਰ ਨੂੰ ਤਾਲਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ| ਇਸ ਦੌਰਾਨ ਸੁਰੱਖਿਆ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਤਣਾਅ ਵਾਲਾ ਮਾਹੌਲ ਵੀ ਬਣਿਆ| ਅਜਿਹੇ ਮਾਹੌਲ ਦੌਰਾਨ ਡੀ ਸੀ ਵੀ ਮੌਕੇ ’ਤੇ ਪਹੁੰਚੇ| ਪੁਕਟਾ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ| ਡੀ ਸੀ ਨੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨਾਲ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ| ਜਨਰਲ ਸਕੱਤਰ ਰਮਨਪ੍ਰੀਤ ਸਿੰਘ ਤੇ ਪ੍ਰੋ. ਆਪਿੰਦਰ ਧਰਮਸੋਤ ਨੇ ਕਿਹਾ ਕਿ ਮੰਗਾਂ ਸਬੰਧੀ ਜਿਹੜਾ ਭਰੋਸਾ ਦਿੱਤਾ ਗਿਆ ਸੀ, ਉਹ ਨਿਭਾਉਣਾ ਚਾਹੀਦਾ ਹੈ| ਐਸੋਸੀਏਸ਼ਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਨੇ ਕਿਹਾ ਕਿ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਲਟਕਾਉਣ ਦੀ ਥਾਂ ਅਦਾਲਤੀ ਹੁਕਮਾਂ ਅਤੇ ਸਬੰਧਤ ਨਿਯਮਾਂ ਅਨੁਸਾਰ ਮਸਲੇ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ‘ਤੇ ਠੋਸ ਕਾਰਵਾਈ ਨਹੀਂ ਹੁੰਦੀ, ਅਧਿਆਪਕਾਂ ਦਾ ਸੰਘਰਸ਼ ਜਾਰੀ ਰਹੇਗਾ |

Leave a Reply

Your email address will not be published. Required fields are marked *