ਰਾਜਪਾਲ ਬਨਵਾਰੀਲਾਲ ਪੁਰੋਹਿਤ ਹੋਲੀ ਸਾਨੂੰ ਬੁਰਾਈ, ਬੇਇਨਸਾਫ਼ੀ ਅਤੇ ਝੂਠ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਹੈ: ਰਾਜਪਾਲ ਬਨਵਾਰੀਲਾਲ ਪੁਰੋਹਿਤ ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੂਰਵ ਸੰਧਿਆ ‘ਤੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ, ਅਨਿਆਂ ਅਤੇ ਝੂਠ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਬਸੰਤ ਦੀ ਆਮਦ ਦਾ ਪ੍ਰਤੀਕ ਹੈ ਅਤੇ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਸਾਰੇ ਮਤਭੇਦ ਭੁਲਾ ਕੇ ਆਪਸੀ ਪਿਆਰ ਅਤੇ ਸਦਭਾਵਨਾ ਦੀ ਭਾਵਨਾ ਨਾਲ ਜੋੜਦਾ ਹੈ। ਪੁਰੋਹਿਤ ਨੇ ਕਿਹਾ, “ਆਓ ਅਸੀਂ ਇਸ ਤਿਉਹਾਰ ਦੀ ਪਵਿੱਤਰਤਾ ਅਤੇ ਮਾਣ ਨੂੰ ਬਰਕਰਾਰ ਰੱਖੀਏ ਅਤੇ ਇਸਨੂੰ ਸੁਰੱਖਿਅਤ ਅਤੇ ਵਾਤਾਵਰਣ ਪੱਖੀ ਤਰੀਕੇ ਨਾਲ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਈਏ।” ਦਾ ਅੰਤ
