Site icon Geo Punjab

ਰਾਜਸਥਾਨ ‘ਚ ਪੰਜਾਬ ਪੁਲਿਸ ਦੇ 14 ਅਧਿਕਾਰੀਆਂ ਖਿਲਾਫ ਐਫ.ਆਈ.ਆਰ


ਰਾਜਸਥਾਨ ‘ਚ ਪੰਜਾਬ ਪੁਲਿਸ ਦੇ 14 ਅਧਿਕਾਰੀਆਂ ਖਿਲਾਫ FIR ਰਾਜਸਥਾਨ ‘ਚ ਪੰਜਾਬ ਪੁਲਿਸ ਦੇ ਖਿਲਾਫ ਅਗਵਾ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਇਹ ਮਾਮਲਾ ਮਾਰਚ ਮਹੀਨੇ ਦਾ ਹੈ। ਇਸ ਮਾਮਲੇ ਵਿੱਚ ਹੁਸ਼ਿਆਰਪੁਰ ਦੇ ਇੱਕ ਡੀ.ਐਸ.ਪੀ. ਅਤੇ ਐਸ.ਐਚ.ਓ. ਸਮੇਤ 14 ਪੁਲਿਸ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ। ਕੇਸ ਦਰਜ ਕਰਦੇ ਹੋਏ ਰਾਜਸਥਾਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਨੇ ਕੋਟਾ ਤੋਂ ਇੱਕ ਨੌਜਵਾਨ ਨੂੰ ਅਗਵਾ ਕੀਤਾ ਸੀ। ਇਸ ਮਾਮਲੇ ਵਿੱਚ ਹਰਨੂਰ ਨਾਮ ਦੇ ਨੌਜਵਾਨ ਦੇ ਪਰਿਵਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਰਾਜਸਥਾਨ ਤੋਂ ਚੁੱਕਿਆ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ ਦਿੱਲੀ ‘ਚ ਤਜਿੰਦਰਪਾਲ ਸਿੰਘ ਬੱਗਾ ਦੇ ਮਾਮਲੇ ‘ਚ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

Exit mobile version