ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ –

ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ –


ਚੰਡੀਗੜ੍ਹ, 24 ਮਾਰਚ
ਰਾਜਸਥਾਨ ਸਰਕਾਰ ਦੀ ਬੇਨਤੀ ‘ਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਫੀਡਰ ਨਹਿਰ ਨੂੰ 60 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜਸਥਾਨ ਸਰਕਾਰ ਵੱਲੋਂ ਰੀਲਾਈਨਿੰਗ ਦੇ ਬਾਕੀ ਰਹਿੰਦੇ ਕੰਮ ਕਾਰਨ ਨਹਿਰ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ 26 ਮਾਰਚ, 2023 ਤੋਂ 24 ਮਈ, 2023 ਤੱਕ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਦਿਨ ਸਮੇਤ) 60 ਦਿਨਾਂ ਲਈ। ਉਨ•ਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ, 1873 (1873 ਦਾ ਐਕਟ ਨੰ. VIII) ਤਹਿਤ ਬਣਾਏ ਗਏ ਨਿਯਮਾਂ ਦੇ ਨਿਯਮ 63 ਤਹਿਤ ਪਹਿਲਾਂ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Leave a Reply

Your email address will not be published. Required fields are marked *