Site icon Geo Punjab

ਰਾਮ ਰਹੀਮ ਜਾਣਬੁੱਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਿਹਾ ਹੈ- ਐਡਵੋਕੇਟ ਧਾਮੀ



ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਵਾਲਾ ਕੇਕ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੌਦਾ ਸਾਧ ਜਾਣਬੁੱਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਸਰਕਾਰਾਂ ਸ਼ਾਂਤ ਹੋਣ। ਹੰਗਾਮੇ ‘ਚ ਪੈ ਕੇ ਕੰਗੋ ਬੰਨ੍ਹੀ, ਕਿਸਾਨਾਂ ਨੂੰ ਖੇਤੀਬਾੜੀ ਮੰਤਰੀ ਦੀ ਚੇਤਾਵਨੀ D5 Channel Punjabi ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਦਾ ਅਹਿਮ ਧਾਰਮਿਕ ਚਿੰਨ੍ਹ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਸੌਦਾ ਸਾਧ ਨੇ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੱਕਾਰਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਕਤਲ ਦੇ ਸੰਗੀਨ ਦੋਸ਼ਾਂ ਵਿੱਚ ਸਜ਼ਾ ਕੱਟ ਰਹੇ ਅਜਿਹੇ ਅਪਰਾਧੀ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ’ਤੇ ਰਿਹਾਅ ਕੀਤਾ ਜਾ ਰਿਹਾ ਹੈ ਅਤੇ ਉਹ ਜਾਣਬੁੱਝ ਕੇ ਸਾਹਮਣੇ ਆ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰਿਆਂ ਨੂੰ ਆਪਣੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਨਾ ਸਿਖਾਉਂਦਾ ਹੈ ਅਤੇ ਕਿਸੇ ਨੂੰ ਵੀ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਅਧਿਕਾਰ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਅਜਿਹੇ ਅਪਰਾਧੀ ਨੂੰ ਵਿਸ਼ੇਸ਼ ਛੋਟ ਦੇ ਰਹੀ ਹੈ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੌਦਾ ਸਾਧ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ।

Exit mobile version