Site icon Geo Punjab

ਰਾਮ ਰਹੀਮ ਦੀ ਕਰੀਬੀ ਦੋਸਤ ਹਨੀਪ੍ਰੀਤ ਨੂੰ ਫੋਨ ‘ਤੇ ਧਮਕੀ, 50 ਲੱਖ ਦੀ ਫਿਰੌਤੀ ਮੰਗੀ


ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਧੀ ਹਨੀਪ੍ਰੀਤ ਨੂੰ ਫੋਨ ‘ਤੇ ਧਮਕੀਆਂ ਮਿਲੀਆਂ ਹਨ। ਇਕ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਦੀ ਮੰਗ ਕੀਤੀ, ਜਿਸ ਤੋਂ ਬਾਅਦ ਥਾਣਾ ਸਦਰ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਨੀਪ੍ਰੀਤ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪੁਲਸ ਨੇ ਸ਼ਨੀਵਾਰ ਨੂੰ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਮੋਹਿਤ ਇੰਸਾ ਨੂੰ ਵੀ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ। ਮੁਲਜ਼ਮ ਅਨੁਸਾਰ ਉਸ ਨੇ ਇਹ ਕੰਮ ਮੋਹਿਤ ਇੰਸਾ ਦੇ ਕਹਿਣ ’ਤੇ ਹੀ ਕੀਤਾ ਸੀ ਪਰ ਮੋਹਿਤ ਇੰਸਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version