ਚੰਡੀਗੜ, 13 ਅਪ੍ਰੈਲ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਕਾਨੂੰਗੋ ਗੁਰਵਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਉਸਦੀ ਸ਼ਿਕਾਇਤ ਦੀ ਪੁਸ਼ਟੀ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਉਸ ਪਾਸੋਂ ਉਕਤ ਰਾਸ਼ੀ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
