ਪੰਜਾਬ ‘ਚ 3 ਦਿਨ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ‘ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।
ਲੰਬੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ, ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
